ਪਠਾਨਕੋਟ (ਆਦਿਤਿਆ, ਰਾਜਨ) : ਗਣਤੰਤਰ ਦਿਵਸ ਮੌਕੇ ਮੋਦੀ ਸਰਕਾਰ ਅਤੇ ਦਿਲੀ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਦੇ ਰੋਸ ਵੱਜੋਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੇ ਕੌਮਾਂਤਰੀ ਚੱਕਾ ਜਾਮ ਦਾ ਸੱਦਾ ਦਿੱਤਾ ਸੀ।ਇਸ ਦੇ ਅਧੀਨ ਅੱਜ ਕਿਸਾਨ, ਕਿਰਤੀ, ਮਜ਼ਦੂਰ ਮਾਰੂ ਤਿੰਨ ਖ਼ੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੁਲ ਹਿੰਦ ਕਿਸਾਨ ਸਭਾ ਵੱਲੋਂ ਪ੍ਰਸੋਤਮ ਕੁਮਾਰ, ਜਮਹੂਰੀ ਕਿਸਾਨ ਸਭਾ ਬਲਦੇਵ ਰਾਜ , ਸੱਤ ਦੇਵ ਸੈਣੀ ਦੀ ਅਗਵਾਈ ਹੇਠ ਚੱਕਾ ਜਾਮ ਕੀਤਾ ਗਿਆ ਹੈ। ਅੱਜ ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਅੰਮਿ੍ਰਤਸਰ ਜੰਮੂ ਰਾਸ਼ਟਰੀ ਮਾਰਗ ਅਤੇ ਸਾਥੀਆਂ ਨੂੰ ਲੈ ਕੇ ਚੱਕਾ ਜਾਮ ਕੀਤਾ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਜੰਮ ਕੇ ਆਲੋਚਨਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਿਸ ਹੋਣ ਤੱਕ ਕਿਸਾਨ, ਮਜ਼ਦੂਰਾ ਅਤੇ ਕਿਰਤੀਆਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਇਹ ਵੀ ਪੜ੍ਹੋ : ਹਿਜ਼ਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਮਨਪ੍ਰੀਤ ਸਿੰਘ ਦੇ ਮਾਮਲੇ ’ਚ ਹੋਏ ਅਹਿਮ ਖ਼ੁਲਾਸੇ
ਇਸ ਮੌਕੇ ’ਤੇ ਕਾਮਰੇਡ ਨੱਥਾ ਸਿੰਘ, ਬਲਵੰਤ ਸਿੰਘ ਘੋਹ, ਜਸਵੰਤ ਸਿੰਘ, ਡਾਕਟਰ ਸੁਰਿੰਦਰ ਗਿਲ, ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਬੁਲਾਰਿਆ ਨੇ ਚੱਕਾ ਜਾਮ ਦੌਰਾਣ ਮੋਦੀ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਕਿਰਤੀਆਂ ਨੂੰ ਖ਼ਤਮ ਕਰਨ ਵਾਲੇ ਕਾਨੂੰਨਾਂ ਬਾਰੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤਕ ਦਿੱਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਾਜਾਸਾਂਸੀ ’ਚ ਡਟੀਆਂ ਕਿਸਾਨ ਜਥੇਬੰਦੀਆਂ, ਕੀਤਾ ਚੱਕਾ ਜਾਮ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
26 ਜਨਵਰੀ ਵਾਲੀ ਘਟਨਾ ’ਤੇ ਕਿਸਾਨ ਮੋਰਚੇ ਦੀ ਵੱਡੀ ਕਾਰਵਾਈ, ਬੀ. ਕੇ. ਯੂ. ਕੇ. ਦੇ ਸੁਰਜੀਤ ਫੂਲ ਸਸਪੈਂਡ
NEXT STORY