ਚੰਡੀਗੜ੍ਹ/ਬਠਿੰਡਾ : ਪੰਜਾਬ ਪੁਲਸ ਹੁਣ ਪੂਰੀ ਤਰ੍ਹਾਂ ਹਾਈਟੈੱਕ ਹੋ ਗਈ ਹੈ। ਇਸ ਦੇ ਚੱਲਦੇ ਸਰਕਾਰ ਵਲੋਂ ਪੁਲਸ ਨੂੰ ਹਾਈਟੈੱਕ ਗੱਡੀਆਂ ਦੇ ਨਾਲ-ਨਾਲ ਹਾਈਟੈੱਕ ਉਪਕਰਣ ਵੀ ਦਿੱਤੇ ਜਾ ਰਹੇ ਹਨ, ਜਿਸ ਸਦਕਾ ਮੌਕੇ 'ਤੇ ਚਲਾਨ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਇਸ ਲਈ ਪੁਲਸ ਨੂੰ ਬਕਾਇਦਾ ਸਵਾਈਪ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਚਲਾਨ ਦਾ ਭੁਗਤਾਨ ਕਰਨ ਲਈ ਗੂਗਲ ਪੇਅ, ਫੋਨ ਪੇਅ, ਪੇਟੀਐੱਮ ਆਦਿ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਲਿਹਾਜ਼ਾ ਲੋਕਾਂ ਨੂੰ ਹੁਣ ਵਾਰ-ਵਾਰ ਆਰ. ਟੀ. ਓ. ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ, ਇਸ ਦੇ ਨਾਲ ਖੱਜਲ-ਖੁਆਰੀ ਦੇ ਨਾਲ-ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।
ਇਹ ਵੀ ਪੜ੍ਹੋ : ਪਟਿਆਲਾ : ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਸਕੂਲੀ ਬੱਚਿਆਂ ਲਈ ਵੀ ਜਾਰੀ ਹੋਇਆ ਅਲਰਟ
ਸੂਬੇ ਦੇ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਨੇ 112 ਨੰਬਰ ਹੈਲਪ ਲਾਈਨ ਤਹਿਤ ਐੱਨ.ਐੱਚ. ਨੰ. -7 ਬਠਿੰਡਾ ਚੰਡੀਗੜ੍ਹ ਰੋਡ ’ਤੇ ਪੁਲਸ ਫੋਰਸ ਤਾਇਨਾਤ ਕਰਕੇ ਉਨ੍ਹਾਂ ਨੂੰ ਚਲਾਨ ਕੱਟਣ ਦੇ ਸਾਰੇ ਅਧਿਕਾਰ ਦਿੱਤੇ ਹਨ ਅਤੇ ਆਨ-ਲਾਈਨ ਭੁਗਤਾਨ ਲਈ ਉਪਰਕਰਣ ਵੀ ਦਿੱਤੇ ਹਨ। ਇਹ ਨਵੇਂ ਉਪਕਰਣ ਆਧੁਨਿਕ ਐਪਲੀਕੇਸ਼ਨਾਂ ਨਾਲ ਲੈਸ ਹਨ, ਜਿਸ ਕਾਰਨ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪਟਿਆਲਾ, ਕੁੜੀ ਪਿੱਛੇ 23 ਸਾਲਾ ਮੁੰਡੇ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਦੇ 2 ਮੋਟਰਸਾਈਕਲਾਂ ਸਣੇ 4 ਕਾਬੂ
NEXT STORY