ਲੁਧਿਆਣਾ (ਸਹਿਗਲ) : ਸਿਹਤ ਵਿਭਾਗ ਨੇ ਅੱਜ ਜਲੰਧਰ ਬਾਈਪਾਸ ਰੋਡ ਅਤੇ ਇਸ ਦੇ ਆਸਪਾਸ ਇਲਾਕਿਆਂ ਵਿਚ ਤੰਬਾਕੂ ਕੰਟਰੋਲ ਅਧਿਨਿਯਮ ਦੀ ਉਲੰਘਣਾ ਕਰਨ ਵਾਲੇ 10 ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੇ ਚਲਾਨ ਕੱਟੇ। ਇਸ ਮੌਕੇ ਹਾਜ਼ਰ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਮੂੰਹ, ਗਲੇ, ਜਬਾੜੇ ਤੇ ਫੇਫੜਿਆਂ ਦੇ ਕੈਂਸਰ ਸਬੰਧੀ ਵੀ ਜਾਗਰੂਕ ਕੀਤਾ ਗਿਆ। ਜ਼ਿਲਾ ਮਾਸ ਮੀਡੀਆ ਅਤੇ ਸੂਚਨਾ ਅਧਿਕਾਰੀ ਪਰਮਿੰਦਰ ਸਿੰਘ, ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਤੇ ਵਾਰਡ ਅਟੈਂਡੈਂਟ ਸਨੀ ਕੁਮਾਰ ਸਮੇਤ ਸਿਹਤ ਵਿਭਾਗ ਦੀ ਟੀਮ ਨੇ ਜ਼ਿਲੇ ਭਰ ਵਿਚ ਆਮ ਲੋਕਾਂ ਅਤੇ ਸਕੂਲਾਂ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਅਸਰ ਬਾਰੇ ਜਾਗਰੂਕ ਕੀਤਾ।
ਇਹ ਵੀ ਪੜ੍ਹੋ : ਕਰਜ਼ਾ ਚੁੱਕ ਕੇ ਜੂਏ 'ਚ ਲੱਖਾਂ ਰੁਪਏ ਹਾਰਿਆ ਠੇਕੇਦਾਰ, ਫਿਰ ਲੈਣਦਾਰਾਂ ਤੋਂ ਪਰੇਸ਼ਾਨ ਹੋ ਕੇ...
ਜਾਣਕਾਰੀ ਦਿੰਦੇ ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੇ ਤਹਿਤ ਜ਼ਿਲੇ ਭਰ ਵਿਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਤਹਿਤ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਸਿਹਤ ’ਤੇ ਪੈਣ ਵਾਲੇ ਬੁਰੇ ਅਸਰ ਅਤੇ ਲਗਾਤਾਰ ਤੰਬਾਕੂ ਖਾਣ ਨਾਲ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈੰਪੇਨ ਦੇ ਤਹਿਤ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।
ਜਾਣਕਾਰੀ ਦਿੰਦੇ ਡਿਸਟ੍ਰਿਕਟ ਨੋਡਲ ਅਫਸਰ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ 18 ਸਾਲ ਤੋਂ ਘੱਟ ਉਤਰ ਦੇ ਵਿਅਕਤੀ ਨੂੰ ਤੰਬਾਕੂ ਪ੍ਰੋਡਕਟ ਵੇਚਣਾ ਗੈਰ ਕਾਨੂੰਨੀ ਹੈ। ਕੋਈ ਵੀ ਵਿਅਕਤੀ ਸਕੂਲ, ਕਾਲਜ ਅਤੇ ਦੂਜੇ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਅੰਦਰ ਤੰਬਾਕੂ ਨਹੀਂ ਵੇਚ ਸਕਦਾ ਅਤੇ ਨਾ ਹੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ, ਸ਼ਾਪਿੰਗ, ਮਾਲ, ਬੱਸ ਅੱਡੇ, ਰੇਲਵੇ ਸਟੇਸ਼ਨ ਆਦਿ ਜਨਤਕ ਥਾਵਾਂ ਨੂੰ ਤੰਬਾਕੂ ਮੁਕਤ ਇਲਾਕਾ ਐਲਾਨਿਆ ਗਿਆ ਹੈ। ਇਨ੍ਹਾਂ ਥਾਵਾਂ ’ਤੇ ਕੋਈ ਵੀ ਵਿਅਕਤੀ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਹੀਂ ਕਰ ਸਕਦਾ।
ਵੋਟਾਂ ’ਚ ਵੰਡਣ ਵਾਲੀ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ, 14 ਪੇਟੀਆਂ ਸ਼ਰਾਬ ਬਰਾਮਦ
NEXT STORY