ਬਠਿੰਡਾ (ਸੁਖਵਿੰਦਰ) : ਜੁਲਾਈ ਮਹੀਨੇ ਜ਼ਿਲ੍ਹਾ ਬਠਿੰਡਾ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 5165 ਚਲਾਨ ਕੱਟੇ ਗਏ ਅਤੇ ਰੁਪਏ 66 ਲੱਖ ਦੇ ਜੁਰਮਾਨੇ ਪਾਏ ਗਏ। ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਅੱਜ ਜ਼ਿਲ੍ਹਾ ਪੱਧਰੀ ਰੋਡ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਟਰਾਂਸਪੋਰਟ ਅਥਾਰਿਟੀ ਦਫਤਰ ਅਤੇ ਟ੍ਰੈਫਿਕ ਪੁਲਸ ਬਠਿੰਡਾ ਵਲੋਂ ਕੀਤੇ ਗਏ ਚਲਾਨ ਸ਼ਾਮਲ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਾਬਾਲਗਾਂ ਵੱਲੋਂ ਕੀਤੀ ਜਾਣ ਵਾਲੀ ਡਰਾਈਵਿੰਗ ਨੂੰ ਠੱਲ ਪਾਉਣ ਲਈ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਨਿਰੰਤਰ ਚੈਕਿੰਗ ਕੀਤੀ ਜਾਵੇ। ਨਾਲ ਹੀ ਕਿਹਾ ਕਿ ਇਹ ਚੈਕਿੰਗ ਸਕੂਲਾਂ ਅਤੇ ਕਾਲਜਾਂ ਦੇ ਛੁੱਟੀ ਸਮੇਂ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਸਕੂਲਾਂ ਦੀਆਂ ਬੱਸਾਂ, ਵੈਨ, ਰਿਕਸ਼ਾ ਆਦਿ ਦੀ ਸਮੇਂ-ਸਮੇਂ ਸਿਰ ਚੈਕਿੰਗ ਕਰਦਿਆਂ ਕਾਰਵਾਈ ਕੀਤੀ ਜਾਵੇ। ਇਸ ਚੈਕਿੰਗ ਦੌਰਾਨ ਗੱਡੀਆਂ ਦੇ ਬੁਨਿਆਦੀ ਢਾਂਚੇ ਜਿਵੇਂ ਕਿ ਦਰੁਸਤ ਟਾਇਰ, ਬਰੇਕਾਂ, ਗੇਅਰ, ਕਲੱਚ ਪਲੇਟਾਂ ਸਬੰਧੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਹੈਲਮੇਟ ਦਾ ਉਪਯੋਗ ਵੀ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਉਹ ਫੇਰ ਵੀ ਹੈਲਮੇਟ ਦੀ ਵਰਤੋਂ ਨਹੀਂ ਹੁੰਦੀ ਤਾਂ ਉਨ੍ਹਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇ। ਇਸ ਤੋਂ ਇਲਾਵਾ ਈ-ਰਿਕਸ਼ਾ ਦੀ ਚੈਕਿੰਗ, ਜੁਗਾੜ ਗੱਡੀਆਂ ਦੇ ਚੱਲਣ ''ਤੇ ਪੂਰਨ ਰੋਕ, ਦੋ ਤੋਂ ਵੱਧ ਲੋਕਾਂ ਦੇ ਦੋ ਪਹੀਆ ਵਾਹਨ ਉੱਤੇ ਬੈਠਣ ਦੀ ਮਨਾਹੀ, ਜ਼ਿਲ੍ਹੇ ਦੇ ਟ੍ਰੈਫਿਕ ਸਮੱਸਿਆ ਵਾਲੇ ਇਲਾਕਿਆਂ ਚ ਰਿਫਲੈਕਟਰ ਲਗਾਉਣ ਸਬੰਧੀ ਕਾਰਵਾਈ ਅਤੇ ਟ੍ਰੈਫਿਕ ਬੋਰਡ ਲਗਾਉਣ ਸਬੰਧੀ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਟਰੱਕ ਯੂਨੀਅਨ ਆਦਿ ਵਿਖੇ ਟ੍ਰੈਫਿਕ ਰੂਲਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਰੋਜ਼ ਵਰਕਸ਼ਾਪ ਜਾਂ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ।
ਵੋਟਰ ਸੂਚੀਆਂ ਤੇ ਵੋਟਾਂ ਦੀ ਕਟੌਤੀ ਨੂੰ ਲੈ ਕੇ ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ
NEXT STORY