ਜਲੰਧਰ (ਵੈੱਬ ਡੈਸਕ)- ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਹੁਣ ਚੰਡੀਗੜ੍ਹ ਦੀ ਤਰਜ਼ 'ਤੇ ਪੰਜਾਬ 'ਚ ਵੀ ਆਨਲਾਈਨ ਚਾਲਾਨ ਕੱਟੇ ਜਾਣਗੇ। ਦਰਅਸਲ ਪੰਜਾਬ ਦੇ ਜਲੰਧਰ ਸਮੇਤ 4 ਜ਼ਿਲ੍ਹਿਆਂ 'ਚ 26 ਜਨਵਰੀ ਤੋਂ ਆਨਲਾਈਨ ਚਾਲਾਨ ਕੱਟਣੇ ਸ਼ੁਰੂ ਹੋ ਜਾਣਗੇ। ਜਲੰਧਰ ਤੋਂ ਇਲਾਵਾ ਮੋਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ ਵਿਚ 26 ਜਨਵਰੀ ਤੋਂ ਚਲਾਨ ਕੱਟੇ ਜਾਣਗੇ। ਸੂਤਰਾਂ ਦੇ ਮੁਤਾਬਕ ਟ੍ਰੈਫਿਕ ਸਿਗਨਲਾਂ 'ਤੇ ਲਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ
ਇਸ ਕਰਕੇ ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਹਾਲਤ 'ਚ ਬਚ ਨਹੀਂ ਸਕਣਗੇ ਕਿਉਂਕਿ ਟ੍ਰੈਫਿਕ ਪੁਲਸ ਦੇ ਨਾਲ-ਨਾਲ ਹੁਣ ਕੈਮਰਿਆਂ ਦੀ ਨਿਗਰਾਨੀ ਹੇਠ ਰਹਿਣਗੇ। ਉਕਤ 4 ਜ਼ਿਲ੍ਹਿਆਂ 'ਚ ਕੈਮਰਿਆਂ ਲਈ ਕੰਟਰੋਲ ਰੂਮ ਵੀ ਬਣਾਏ ਗਏ ਹਨ, ਜਿਨ੍ਹਾਂ ਦੀ ਪੁਲਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ। ਜਿਹੜੇ ਲੋਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਦੇ ਚਾਲਾਨ ਤਿਆਰ ਕਰਕੇ ਡਾਕ ਰਾਹੀਂ ਉਨ੍ਹਾਂ ਦੇ ਘਰ ਪਹੁੰਚਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਘਰ 'ਚ ਦਾਖ਼ਲ ਹੋ ਕੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 48 ਘੰਟਿਆਂ ਲਈ ਵੱਡੀ ਅਪਡੇਟ, ਪੜ੍ਹੋ ਪੂਰੀ ਖ਼ਬਰ
NEXT STORY