ਚੰਡੀਗੜ੍ਹ (ਹਾਂਡਾ) : ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਦੇ ਅਹੁਦੇ ’ਤੇ ਸਿੱਧੇ ਭਰਤੀ ਕਰਨ ਦੇ ਸਰਕਾਰ ਦੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਇਕ ਵਕੀਲ ਨੇ ਜਨਹਿਤ ਪਟੀਸ਼ਨ ਦਾਖਲ ਕਰਦਿਆਂ ਉਕਤ ਨਿਯੁਕਤੀਆਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ, ਜਿਸ ’ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੰਜਾਬ ’ਚ ਸ਼ਹੀਦ ਹੋਣ ਵਾਲੇ ਜਾਂ ਡਿਊਟੀ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਕ ਮੈਬਰਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ, ਜਿਨ੍ਹਾਂ ਨੂੰ ਕਿਹਾ ਜਾ ਰਿਹਾ ਹੈ ਕਿ ਗ੍ਰੇਡ ਸੀ. ਅਤੇ ਡੀ. ਦੀਆਂ ਅਜੇ ਪੋਸਟਾਂ ਹੀ ਖਾਲੀ ਨਹੀਂ ਹਨ। ਪਟੀਸ਼ਨ ’ਚ ਅਜਿਹੇ ਪਰਿਵਾਰਾਂ ਦੀ ਲੰਬੀ ਸੂਚੀ ਨਾਲ ਲਗਾਈ ਗਈ ਹੈ, ਜਦੋਂ ਕਿ ਕਰੋੜਪਤੀ ਵਿਧਾਇਕਾਂ ਦੇ ਬੇਟਿਆਂ ਨੂੰ ਬਿਨਾਂ ਪ੍ਰੀਖਿਆ ਲਏ ਹੀ ਸਿੱਧੇ ਪੁਲਸ ਇੰਸਪੈਕਟਰ ਅਤੇ ਨਾਇਬ ਤਹਿਸੀਲਦਾਰ ਦੇ ਅਹੁਦੇ ’ਤੇ ਭਰਤੀ ਕੀਤਾ ਜਾ ਰਿਹਾ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਤਰਸ ਦੇ ਆਧਾਰ ’ਤੇ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਲਈ ਇਕ ਸਮਾਨ ਨਿਯਮ ਬਣਾਏ ਜਾਣ।
ਇਹ ਵੀ ਪੜ੍ਹੋ : ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਮੁੱਖ ਸਕੱਤਰ ਵਲੋਂ ਚੁੱਕੇ ਜਾਣਗੇ ਅਹਿਮ ਕਦਮ
ਦੱਸਣਯੋਗ ਹੈ ਕਿ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਅਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਸਮੇਤ ਵਿਧਾਇਕ ਰਾਕੇਸ਼ ਪਾਂਡੇ ਵਲੋਂ ਉਨ੍ਹਾਂ ਦੇ ਬੇਟਿਆਂ ਨੂੰ ਦਿੱਤੀ ਗਈ ਨੌਕਰੀ ਛੱਡਣ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਰਸ ਦੇ ਆਧਾਰ ’ਤੇ ਜੋ ਨੌਕਰੀ ਦਿੱਤੀ ਹੈ, ਉਸ ਨੂੰ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਸਤਨਾਮ ਸਿੰਘ ਬਾਜਵਾ ਅਤੇ ਜੋਗਿੰਦਰ ਪਾਲ ਪਾਂਡੇ ਪੰਜਾਬ ਦੇ ਹਰਦਿਲ ਅਜੀਜ ਨੇਤਾ ਸਨ, ਜਿਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੇ ਲੋਕਾਂ ਦੀ ਵਿਲੱਖਣ ਸੇਵਾ ਕੀਤੀ। ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਦੋ ਨੇਤਾਵਾਂ ਨੇ ਪੰਜਾਬੀਅਤ ਦੀ ਨਿਸਵਾਰਥ ਸੇਵਾ ਕੀਤੀ ਅਤੇ ਰਾਜ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹੇ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨੌਕਰੀ ਦੀ ਪੇਸ਼ਕਸ਼ ਛੱਡਣਾ ਵਿੱਛੜੇ ਨੇਤਾਵਾਂ ਦੀਆਂ ਯਾਦਾਂ ਦਾ ਸਨਮਾਨ ਕਰਨ ਦਾ ਬਿਹਤਰੀਨ ਢੰਗ ਹੋਵੇਗਾ।
ਇਹ ਵੀ ਪੜ੍ਹੋ : ਕਿਸਾਨੀ ਮਸਲੇ ’ਤੇ ਭਲਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੇਗਾ ਐੱਚ. ਐੱਸ. ਜੀ. ਪੀ. ਸੀ ਦਾ ਵਫ਼ਦ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਪੋਸਟਮਾਰਟਮ ਦੌਰਾਨ ਵੱਡਾ ਖ਼ੁਲਾਸਾ
NEXT STORY