ਜਲੰਧਰ, (ਰਾਹੁਲ)- ਅੱਜ 2 ਐੱਮ. ਐੱਮ. ਮੀਂਹ ਪੈਣ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ਵਿਚ 4.8 ਡਿਗਰੀ ਸੈਲਸੀਅਸ ਦੀ ਤੇਜ਼ੀ ਰਹੀ। ਮੌਸਮ ਵਿਭਾਗ ਅਨੁਸਾਰ ਅੱਜ ਘੱਟੋ-ਘੱਟ ਤਾਪਮਾਨ 15.8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 25 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। 25 ਫਰਵਰੀ ਦਿਨ ਐਤਵਾਰ ਨੂੰ ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। 26 ਫਰਵਰੀ ਤੋਂ 2 ਮਾਰਚ ਤੱਕ ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਤਾਪਮਾਨ ਵਿਚ 1 ਤੋਂ 3 ਡਿਗਰੀ ਸੈਲਸੀਅਸ ਦੇ ਉਤਾਰ-ਚੜ੍ਹਾਅ ਕਾਰਨ ਤਾਪਮਾਨ 11 ਤੋਂ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਅੱਜ ਪੂਰਬ ਵਲੋਂ ਚੱਲਣ ਵਾਲੀਆਂ ਹਵਾਵਾਂ ਦੀ ਗਤੀ 13 ਕਿਲੋਮੀਟਰ ਪ੍ਰਤੀ ਘੰਟਾ ਰਹੀ, ਜਦਕਿ ਸ਼ਾਮ ਦੇ ਸਮੇਂ ਇਹ ਗਤੀ 7 ਕਿਲੋਮੀਟਰ ਪ੍ਰਤੀ ਘੰਟਾ ਰਹਿ ਗਈ। ਮੌਸਮ ਵਿਚ ਸਵੇਰ ਦੇ ਸਮੇਂ ਨਮੀ 80 ਫੀਸਦੀ ਸੀ, ਜੋ ਕਿ ਸ਼ਾਮ ਨੂੰ ਘਟ ਕੇ 62 ਫੀਸਦੀ ਰਿਕਾਰਡ ਕੀਤੀ ਗਈ।
ਕਿਸਾਨਾਂ-ਮਜ਼ਦੂਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ
NEXT STORY