ਜਲੰਧਰ (ਵੈੱਬ ਡੈਸਕ)- ਜਲੰਧਰ ਵਿਖੇ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਇਥੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਚੰਦਨ ਗਰੇਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ 'ਆਪ' ਵਿਚ ਸ਼ਾਮਲ ਕਰਵਾਇਆ।
ਚੰਦਨ ਗਰੇਵਾਲ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਥੇ ਦੱਸ ਦੇਈਏ ਕਿ ਅਕਾਲੀ ਦਲ ਤੋਂ ਪਹਿਲਾਂ ਚੰਦਨ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੀ ਸਨ ਅਤੇ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਕਰਤਾਰਪੁਰ ਤੋਂ ਟਿਕਟ ਵੀ ਦਿੱਤੀ ਸੀ ਪਰ ਉਹ ਹਾਰ ਗਏ ਸਨ। ਸਾਲ 2022 ਦੀਆਂ ਚੋਣਾਂ ਵਿਚ ਉਹ ਅਕਾਲੀ ਦਲ ਵਿਚ ਚਲੇ ਗਏ ਸਨ। ਹੁਣ ਫਿਰ ਤੋਂ ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿਚ ਘਰ ਵਾਪਸੀ ਹੋ ਗਈ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਇਹ ਵੀ ਪੜ੍ਹੋ : ਜੱਸਾ ਸਿੰਘ ਰਾਮਗੜ੍ਹੀਆ ਦੀ ਜਯੰਤੀ ਮੌਕੇ CM ਮਾਨ ਨੇ ਹੁਸ਼ਿਆਰਪੁਰ ਵਾਸੀਆਂ ਲਈ ਕੀਤੇ ਵੱਡੇ ਐਲਾਨ
ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ । ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦੀ ਸਿਆਸਤ ਵੀ ਭਖ ਚੁੱਕੀ ਹੈ ਅਤੇ ਆਗੂਆਂ ਦਾ ਦਲ-ਬਦਲੂ ਲਗਾਤਾਰ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਸੁਰਜਨ ਚੱਠਾ ਦੀ ਗ੍ਰਿਫ਼ਤਾਰੀ ਮਗਰੋਂ ਨੰਗਲ ਅੰਬੀਆਂ ਦੀ ਪਤਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ(ਵੀਡੀਓ)
NEXT STORY