ਮੋਹਾਲੀ/ਚੰਡੀਗੜ੍ਹ: ਕੋਵਿਡ ਮਹਾਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ, 77 ਨਵੀਆਂ ਐਂਬੂਲੈਂਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ, ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।ਸਿਹਤ ਮੰਤਰੀ ਨੇ ਮੋਹਾਲੀ ਤੋਂ 15 ਬੇਸਿਕ ਲਾਈਫ਼ ਸਪੋਰਟ (ਬੀਐਲਐਸ) ਐਂਬੂਲੈਂਸਾਂ ਨੂੰ ਹਰੀ ਝੰਡੀ ਦੇਣ ਉਪਰੰਤ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਲਈ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਪੈਨਸ਼ਨ ਧਾਰਕਾਂ ਲਈ ਚੰਗੀ ਖ਼ਬਰ, ਮੁੱਖ ਮੰਤਰੀ ਨੇ ਦਿੱਤੇ ਇਹ ਹੁਕਮ
ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 77 ਐਂਬੂਲੈਂਸਾਂ ਦਾ ਆਰਡਰ ਦਿੱਤਾ ਗਿਆ ਹੈ, ਜਿਨ੍ਹਾਂ 'ਚੋਂ ਜ਼ਿਲ੍ਹਿਆਂ ਨੂੰ ਪਹਿਲਾਂ ਹੀ 17 ਐਡਵਾਂਸ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਏ.ਐੱਲ.ਐੱਸ. ਐਂਬੂਲੈਂਸਾਂ ਸੁਰੱਖਿਆ ਉਪਕਰਣਾਂ ਜਿਵੇਂ ਵੈਂਟੀਲੇਟਰਸ, ਡਿਫਾਈਬ੍ਰਿਲੇਟਰਸ, ਮਲਟੀ-ਪੈਰਾ ਪੇਸ਼ੈਂਟ ਮੋਨੀਟਰ, ਸਕਸ਼ਨ ਮਸ਼ੀਨ, ਨੇਬੁਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ।ਅੱਜ ਤੋਂ 60 ਬੀਐਲਐਸ ਐਂਬੂਲੈਂਸਾਂ ਦੀ ਡਿਲੀਵਰੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਪਹਿਲੀਆਂ 15 ਐਂਬੂਲੈਂਸਾਂ ਕਾਰਜ ਵਿਚ ਲਗਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਅਗਸਤ 2020 ਦੇ ਅੰਤ ਤਕ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ।ਕੋਵਿਡ ਮਹਾਮਾਰੀ ਵਿਰੁੱਧ ਲੜਾਈ 'ਚ ਇਹ ਐਂਬੂਲੈਂਸਾਂ ਕਾਫੀ ਮਹੱਤਵਪੂਰਨ ਸਾਬਿਤ ਹੋ ਰਹੀਆਂ ਹਨ ਕਿਉਂ ਜੋ ਇਨ੍ਹਾਂ ਜ਼ਰੀਏ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸੰਸਥਾਵਾਂ ਵਿਚ ਪਹੁੰਚਾਇਆ ਜਾ ਰਿਹਾ ਹੈ। ਐਮਰਜੈਂਸੀ ਐਂਬੂਲੈਂਸਾਂ ਸ਼ਹਿਰੀ ਖੇਤਰਾਂ 'ਚ 20 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 30 ਮਿੰਟਾਂ ਦੇ ਅੰਦਰ ਅੰਦਰ ਮਿਥੇ ਸਥਾਨ 'ਤੇ ਪਹੁੰਚ ਜਾਂਦੀਆਂ ਹਨ।
ਇਹ ਵੀ ਪੜ੍ਹੋ: ਕੈਦੀ ਨੇ ਗੁਪਤ ਅੰਗ 'ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ
ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜਦੋਂ ਪੰਜਾਬ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਕੋਵਿਡ ਮਹਾਂਮਾਰੀ ਵਿਰੁੱਧ ਲੜਾਈ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਨਵੀਂਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਸਾਹ ਅਤੇ ਹੋਰ ਗੰਭੀਰ ਬਿਮਾਰੀ ਵਾਲੇ ਮਰੀਜ਼ਾਂ ਲਈ ਜੀਵਨ ਰੱਖਿਅਕ ਸਾਬਤ ਹੋਣਗੀਆਂ।ਜ਼ਿਕਰਯੋਗ ਹੈ ਕਿ ਮਾਰਚ ਤੋਂ ਜੁਲਾਈ, 2020 ਤੱਕ ਐਂਬੂਲੈਂਸ 108 ਜ਼ਰੀਏ ਕੋਵਿਡ ਨਾਲ ਜੁੜੇ 25177 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਉਹਨਾਂ ਕਿਹਾ ਕਿ ਨਵੀਆਂ ਐਂਬੂਲੈਂਸਾਂ ਤੋਂ ਇਲਾਵਾ ਇਸ ਵੇਲੇ ਸੂਬੇ ਵਿੱਚ 19 ਏਐਲਐਸ ਅਤੇ 223 ਬੀਐਲਐਸ ਐਂਬੂਲੈਂਸਾਂ ਕਾਰਜਸ਼ੀਲ ਹਨ ਜਿਹੜੀਆਂ ਲੋੜੀਂਦੀਆਂ ਥਾਵਾਂ 'ਤੇ ਉਪਲਬਧ ਹਨ ਅਤੇ '108' ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸ) ਨਾਲ ਜੁੜੀਆਂ ਹੋਈਆਂ ਹਨ।ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ ਡੀ ਤਨੂੰ ਕਸ਼ਯਪ, ਡਾਇਰੈਕਟਰ ਡਾ. ਬਲਵੰਤ ਸਿੰਘ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਮਾਲ ਗੱਡੀ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਈ ਲਾਸ਼
ਤਿਰੰਗੇ ਦੇ ਰੰਗਾਂ ਦੀਆਂ ਲਾਈਟਾਂ ਨਾਲ ਸਜਾਇਆ ਜਲੰਧਰ ਰੇਲਵੇ ਸਟੇਸ਼ਨ ਦਾ ਐਂਟਰੀ ਗੇਟ
NEXT STORY