ਚੰਡੀਗੜ੍ਹ (ਕਮਲ) - ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕਰਤਾਰਪੁਰ ਕੋਰੀਡੋਰ ਰਾਹੀਂ ਪਹਿਲੇ ਜਥੇ ਨਾਲ ਪੁੱਜ ਕੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨਤਮਸਤਕ ਹੋਏ। ਇਸ ਉਪਰੰਤ ਗੱਲਬਾਤ ਕਰਦਿਆਂ ਧਰਮਸੌਤ ਨੇ ਕਿਹਾ ਕਿ ਸਿੱਖ ਕੌਮ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੀ ਅਰਦਾਸ 70 ਸਾਲਾਂ ਬਾਅਦ ਪੂਰੀ ਹੋਣ ਕਰਕੇ ਅੱਜ ਦਾ ਦਿਹਾੜਾ ਬਹੁਤ ਹੀ ਇਤਿਹਾਸਕ ਮਹੱਤਤਾ ਰੱਖਦਾ ਹੈ ਜੋ ਕਿ ਸਿੱਖ ਕੌਮ ਦੇ ਸੁਨਹਿਰੀ ਪੰਨਿਆਂ 'ਚ ਲਿਖਿਆ ਗਿਆ ਹੈ। ਇਸ ਲਈ ਪੂਰੀ ਸਿੱਖ ਕੌਮ ਤੇ ਭਾਈਚਾਰਾ ਵਧਾਈ ਦਾ ਪਾਤਰ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਇਤਫ਼ਾਕ ਵਧੇਗਾ। ਇਸ ਲਈ ਉਹ ਦੋਵੇਂ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੇ ਯਤਨਾਂ ਸਦਕਾ ਇਹ ਲਾਂਘਾ ਖੁੱਲ੍ਹ ਸਕਿਆ ਹੈ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
NEXT STORY