ਚੰਡੀਗੜ੍ਹ(ਭੁੱਲਰ) : ਚੋਣ ਕਮਿਸ਼ਨ ਵਲੋਂ ਚੋਣ ਜਾਬਤੇ ਦੇ ਨਿਯਮਾਂ ਦੇ ਉਲੰਘਣ ਦੇ ਮਾਮਲੇ ਵਿਚ ਜ਼ਿਲਾ ਬਠਿੰਡਾ ਅਤੇ ਮਾਨਸਾ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨਾਲ ਸਬੰਧਤ ਦੋ ਅਧਿਕਾਰੀਆਂ ਨੂੰ ਕਲੀਨ ਚਿਟ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦੇ ਡੀ.ਪੀ.ਆਰ.ਓ. ਗੁਰਦੀਪ ਮਾਨ ਅਤੇ ਮਾਨਸਾ ਦੀ ਪੀ.ਆਰ.ਓ. ਮੇਘਾ ਮਾਨ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਦੋਸ਼ ਲਾਇਆ ਸੀ ਕਿ ਉਹ ਸੱਤਾਧਿਰ ਲਈ ਕੰਮ ਕਰ ਰਹੇ ਹਨ। ਮੁੱਖ ਚੋਣ ਅਧਿਕਾਰੀ ਦਫ਼ਤਰ ਪੰਜਾਬ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸ਼ਿਕਾਇਤ ਦੇ ਸਬੰਧ ਵਿਚ ਸਬੰਧਤ ਵਿਭਾਗ ਤੋਂ ਰਿਪੋਰਟ ਮੰਗ ਕੇ ਤੱਥਾਂ ਦੀ ਜਾਂਚ ਪੜਤਾਲ ਕਰਵਾਈ ਗਈ, ਜਿਸ ਵਿਚ ਇਨ੍ਹਾਂ ਅਧਿਕਾਰੀਆਂ ਉਪਰ ਚੋਣ ਜਾਬਤੇ ਦੇ ਉਲੰਘਣ ਦਾ ਕੋਈ ਦੋਸ਼ ਸਾਬਿਤ ਨਹੀਂ ਹੋਇਆ, ਜਿਸ ਕਰਕੇ ਇਨ੍ਹਾਂ ਖਿਲਾਫ਼ ਕਮਿਸ਼ਨ ਵਲੋਂ ਸ਼ਿਕਾਇਤ ਨੂੰ ਖਾਰਜ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਦੋ ਅਧਿਕਾਰੀਆਂ ਦੇ ਨਾਲ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਖਿਲਾਫ਼ ਵੀ ਇਸੇ ਤਰ੍ਹਾਂ ਦੇ ਦੋਸ਼ਾਂ ਬਾਰੇ ਸ਼ਿਕਾਇਤ ਕੀਤੀ ਗਈ ਸੀ। ਇਸ ਸਬੰਧੀ ਵੀ ਮੁੱਖ ਚੋਣ ਦਫ਼ਤਰ ਵਲੋਂ ਮਾਮਲੇ ਨੂੰ ਖਤਮ ਕਰ ਦਿੱਤਾ ਗਿਆ ਸੀ, ਕਿਉਂਕਿ ਮੀਡੀਆ ਸਲਾਹਕਾਰ ਵਲੋਂ ਸਰਕਾਰੀ ਅਹੁਦੇ ਤੋਂ ਖੁਦ ਹੀ ਅਸਤੀਫ਼ਾ ਦਿੱਤਾ ਜਾ ਚੁੱਕਾ ਹੈ, ਜਿਸ ਕਰਕੇ ਕੀਤੀ ਗਈ ਸ਼ਿਕਾਇਤ ਦਾ ਕੋਈ ਅਰਥ ਨਹੀਂ ਰਹਿ ਜਾਂਦਾ।
ਸੜਕ ਹਾਦਸਿਆਂ 'ਚ ਮਰੇ ਜਵਾਨ ਪੁੱਤ, ਕਈ ਘਰਾਂ ਦੇ ਬੁਝੇ ਚਿਰਾਗ (ਵੀਡੀਓ)
NEXT STORY