ਚੰਡੀਗੜ੍ਹ/ਅੰਮ੍ਰਿਤਸਰ (ਰਮਨਜੀਤ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਮੈਰਾਥਨ ਬੈਠਕ ਬਾਰੇ ਨਰਿੰਦਰ ਮੋਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਲਟਕਾ ਕਿਉਂ ਰਹੀ ਹੈ? ਜਦਕਿ ਕੜਾਕੇ ਦੀ ਠੰਡ 'ਚ ਲੱਖਾਂ ਕਿਸਾਨ ਸਰਹੱਦਾਂ 'ਤੇ ਮੌਸਮ ਅਤੇ ਸਖਤ ਹਲਾਤਾਂ ਕਾਰਨ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅੰਦੋਲਨਕਾਰੀ ਕਿਸਾਨਾਂ ਦਾ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੈਵਾਨੀਅਤ : ਘਰ 'ਚ ਇਕੱਲੀ ਜਨਾਨੀ ਨਾਲ ਜਬਰ-ਜ਼ਿਨਾਹ, ਰੌਲਾ ਪਾਉਣ 'ਤੇ ਮੂੰਹ 'ਚ ਤੁੰਨ੍ਹਿਆ ਕੱਪੜਾ
ਕਿਸਾਨਾਂ ਦੀ ਮੰਗਾਂ ਸਪੱਸ਼ਟ ਤੇ ਸਰਲ ਹਨ
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਮਸਲਾ ਲਟਕਾਉਣ ਦੀ ਥਾਂ ਫ਼ਸਲਾਂ ਉੱਪਰ ਕਿਸਾਨਾਂ ਨੂੰ ਐੱਮ. ਐੱਸ. ਪੀ. 'ਤੇ ਖ਼ਰੀਦ ਦੀ ਗਾਰੰਟੀ ਨਾਲ ਖ਼ਰੀਦ ਨੂੰ ਕਾਨੂੰਨੀ ਰੂਪ ਦੇਵੇ। ਇਸ ਲਈ ਬਿਨਾਂ ਦੇਰੀ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇ। ਕਿਸਾਨਾਂ ਦੀਆਂ ਮੰਗਾਂ ਬੜੀਆਂ ਸਪੱਸ਼ਟ ਅਤੇ ਸਰਲ ਹਨ, ਫ਼ਿਰ ਸਰਕਾਰ ਦੇ ਇੰਨੇ ਵੱਡੇ ਮੰਤਰੀਆਂ ਅਤੇ ਅਫ਼ਸਰਾਂ ਦੇ ਸਮਝ ਕਿਉਂ ਨਹੀਂ ਆ ਰਹੀਆਂ? ਮਾਨ ਮੁਤਾਬਕ ਮੋਦੀ ਸਰਕਾਰ ਸਭ ਸਮਝਦੀ ਹੈ ਪਰ ਉਸ ਦੀ ਨੀਅਤ ਸਾਫ਼ ਨਹੀਂ ਹੈ, ਇਸ ਲਈ ਮੀਟਿੰਗਾਂ 'ਤੇ ਮੀਟਿੰਗਾਂ ਕਰ ਰਹੀ ਹੈ। ਉਨ੍ਹਾਂ ਲੋਕ ਸਭਾ ਦੇ ਪ੍ਰਧਾਨ ਓਮ ਬਿਰਲਾ ਨੂੰ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ 'ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਏ ਜਾਣ ਦੀ ਮੰਗ ਕੀਤੀ ਹੈ। ਆਪਣੇ ਪੱਤਰ 'ਚ ਭਗਵੰਤ ਮਾਨ ਨੇ ਕਿਹਾ ਹੈ ਕਿ ਖੇਤੀਬਾੜੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਹੀ ਪੂਰੇ ਮਸਲੇ ਦਾ ਇੱਕੋ-ਇੱਕ ਹੱਲ ਹੈ, ਇਸ ਲਈ ਲੋਕ ਸਭਾ ਦਾ ਵਿਸ਼ੇਸ਼ ਇਜਲਾਸ ਤੁਰੰਤ ਬੁਲਾਇਆ ਜਾਵੇ।
ਇਹ ਵੀ ਪੜ੍ਹੋ : ਤਰਨਤਾਰਨ 'ਚ ਵੱਡੀ ਵਾਰਦਾਤ: ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾਵਾਂ ਨੂੰ ਇਨੋਵਾ ਕਾਰ ਹੇਠ ਦਰੜਿਆ
ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਬਾਰੇ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅਕਾਲੀ ਦਲ ਵੱਲੋਂ ਕੈਪਟਨ ਦੇ 'ਕਿਸਾਨ ਅੰਦੋਲਨ' ਬਾਰੇ ਬਿਆਨ ਦਾ ਜ਼ੋਰਦਾਰ ਵਿਰੋਧ
NEXT STORY