ਚੰਡੀਗੜ੍ਹ(ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਦੀ ਜਾਂਚ ਲਈ ਬਣਾਈ 'ਸਿਟ' ਨੂੰ ਸਿਆਸੀ ਕਿੜਾਂ ਕੱਢਣ ਲਈ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਇਸ ਜਾਂਚ ਦੇ ਕੀਤੇ ਸਿਆਸੀਕਰਨ ਦੇ ਮੱਦੇਨਜ਼ਰ ਅਸੀਂ ਮੰਗ ਕਰਦੇ ਹਾਂ ਕਿ ਇਹ ਜਾਂਚ ਜਾਂ ਤਾਂ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਨੂੰ ਜਾਂ ਫਿਰ ਕਿਸੇ ਸੁਤੰਤਰ ਜਾਂਚ ਏਜੰਸੀ ਨੂੰ ਸੌਂਪੀ ਜਾਵੇ ਤਦ ਹੀ ਇਨ੍ਹਾਂ ਘਟਨਾਵਾਂ ਦੀ ਨਿਰਪੱਖ ਜਾਂਚ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਸਮੁੱਚੀ ਕਾਰਵਾਈ ਦਾ ਅਸਲੀ ਮਕਸਦ ਸੱਚਾਈ ਨੂੰ ਬਾਹਰ ਲਿਆਉਣਾ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਅਤੇ ਸਿੱਖਾਂ ਨੂੰ ਆਗੂ-ਵਿਹੂਣੇ ਕਰਨਾ ਹੈ।
'ਸਿਟ' ਦੁਆਰਾ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਪ੍ਰੇਸ਼ਾਨ ਕਰਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਭ ਅਕਾਲੀ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਮਿਲੇ ਸਿਆਸੀ ਨਿਰਦੇਸ਼ਾਂ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਘਟਨਾਵਾਂ ਦੀ ਜਾਂਚ ਸ਼ੁਰੂ ਕਰਵਾਉਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਰਣਜੀਤ ਸਿੰਘ ਕਮਿਸ਼ਨ ਨੂੰ ਇਸ ਲਈ ਸਹਿਯੋਗ ਨਹੀਂ ਸੀ ਦਿੱਤਾ, ਕਿਉਂਕਿ ਇਸ ਕਮਿਸ਼ਨ ਨੂੰ ਬਣਾਉਣ ਤੋਂ ਪਹਿਲਾਂ ਅਮਰਿੰਦਰ ਅਤੇ ਜਾਖੜ ਨੇ ਇਸ ਦੀ ਜਾਂਚ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ, ਇਸੇ ਕਰਕੇ ਅਸੀਂ ਇਸ ਕਮਿਸ਼ਨ ਨੂੰ ਕੋਈ ਸਹਿਯੋਗ ਨਹੀਂ ਦਿੱਤਾ।
ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੇ ਰਾਜ 'ਚ ਪੰਜਾਬ ਵਾਸੀ ਸੁਰੱਖਿਅਤ ਨਹੀਂ : ਮੰਡ
NEXT STORY