ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਜ਼ਿਲਾ ਮੋਗਾ ਦੇ ਲੋਕ ਸੰਪਰਕ ਅਧਿਕਾਰੀ ਤੇਜਾ ਸਿੰਘ ਨਾਲ ਮਾੜਾ ਵਰਤਾਓ ਕਰਨ ਅਤੇ ਧਮਕੀ ਦੇਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗਣਤੰਤਰ ਦਿਵਸ 'ਤੇ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਨਾ ਸਿਰਫ ਗਣਤੰਤਰ ਦਿਵਸ ਦੇ ਸਮਾਗਮ 'ਚ ਵਿਘਨ ਪਾਇਆ, ਸਗੋਂ ਸਟੇਜ ਸੰਭਾਲਣ ਦੀ ਆਪਣੀ ਸਰਕਾਰੀ ਡਿਊਟੀ ਕਰ ਰਹੇ ਲੋਕ ਸੰਪਰਕ ਅਧਿਕਾਰੀ ਤੇਜਾ ਸਿੰਘ ਨੂੰ ਵੀ ਧਮਕੀ ਦਿੱਤੀ। ਅਜਿਹੀ ਘਟਨਾ ਪਹਿਲਾਂ ਫਿਰੋਜ਼ਪੁਰ 'ਚ ਵੀ ਵਾਪਰੀ ਸੀ, ਜਦੋਂ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਜ਼ੀਰਾ ਦੇ ਪਿਤਾ ਇੰਦਰਜੀਤ ਸਿੰਘ ਜ਼ੀਰਾ ਅਤੇ ਕੁੱਝ ਕਾਂਗਰਸੀਆਂ ਨੇ ਤਿਰੰਗਾ ਲਹਿਰਾਏ ਜਾਣ ਦੀ ਰਸਮ ਮੌਕੇ ਸੱਤਾ ਧਿਰ ਦੇ ਆਗੂਆਂ ਨੇ ਜਬਰੀ ਜਾ ਕੇ ਸਟੇਜ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਸਰਕਾਰ ਤੋਂ ਤੁਰੰਤ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ 'ਤੇ ਬੋਲੇ ਅਮਰਜੀਤ ਸਿੰਘ ਸੰਦੋਆ
NEXT STORY