ਚੰਡੀਗੜ੍ਹ (ਬਿਊਰੋ) - ਪੰਜਾਬ ਸਰਕਾਰ ਵਲੋਂ ਅੱਜ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿਚ ਵੱਖ-ਵੱਖ ਪਾਰਟੀਆਂ ਦੇ ਪੁੱਜੇ ਹੋਏ ਲੀਡਰ ਬਾਬੇ ਨਾਨਕ ਦੇ ਕਦਮਾਂ 'ਤੇ ਚੱਲਦੇ ਹੋਏ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਨਜ਼ਰ ਆਏ। ਇਸ ਮੌਕੇ ਬਿਕਰਮ ਮਜੀਠੀਆ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਤੇ ਪਟਿਆਲਾ ਤੋਂ ਐੱਮ. ਪੀ. ਪ੍ਰਨੀਤ ਕੌਰ ਦੇ ਰੂ-ਬ-ਰੂ ਹੋਏ ਤਾਂ ਉਨ੍ਹਾਂ ਨੇ ਪ੍ਰਨੀਤ ਕੌਰ ਦੇ ਪੈਰੀਂ ਹੱਥ ਲਾ ਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਥੇ ਹੀ ਬਸ ਨਹੀਂ ਸਿਆਸੀ ਮੈਦਾਨ ਵਿਚ ਇਕ ਦੂਜੇ ਨੂੰ ਰੱਜ ਕੇ ਭੰਡਣ ਵਾਲੇ ਵੱਖ ਵੱਖ ਪਾਰਟੀਆਂ ਦੇ ਲੀਡਰਾਂ ਨੇ ਇਕੋ ਟੇਬਲ 'ਤੇ ਬੈਠ ਕੇ ਰੋਟੀ ਵੀ ਖਾਧੀ।
ਦੱਸ ਦੇਈਏ ਕਿ ਅੱਜ ਦੇ ਇਸ ਇਜਲਾਸ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਗੈਰ-ਹਾਜ਼ਰ ਰਹੇ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਲੈਂਦੇ ਹੋਏ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ 'ਤੇ ਸਿਆਸਤ ਛੱਡ ਕੇ 550ਵਾਂ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕੋ ਸਟੇਜ 'ਤੇ ਬੈਠ ਕੇ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਸਕੀਏ ਤਾਂ ਇਸ ਨਾਲ ਇਕ ਚੰਗਾ ਸੰਦੇਸ਼ ਜਾਵੇਗਾ।
Punjab Wrap Up : ਪੜ੍ਹੋ 06 ਨਵੰਬਰ ਦੀਆਂ ਪੰਜਾਬ ਦੀਆਂ 10 ਵੱਡੀਆਂ ਖਬਰਾਂ
NEXT STORY