ਚੰਡੀਗੜ (ਅਸ਼ਵਨੀ): ਪੰਜਾਬ ਦੇ ਜਲ ਸਰੋਤ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ, 2021 ਤੱਕ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ¬ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਇਹ ਵੀ ਪੜ੍ਹੋ : ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ
ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ’ਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ’ਚ ਫ਼ੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਏ’ ’ਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ’ਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ, ਜਦੋਂਕਿ ਕਸੂਰ ਬ੍ਰਾਂਚ ਲੋਅਰ ਤੇ ਮੇਨ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ¬ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਨਵੇਂ ਸਾਲ ਦੀ ਵਧਾਈ, ਲਿਆ ਇਹ ਅਹਿਦ
ਪੰਜਾਬ 'ਚ ਠੰਡ ਕਾਰਨ 'ਆਰੈਂਜ ਅਲਰਟ' ਜਾਰੀ, ਧੁੰਦ ਪੈਣ ਦੇ ਨਾਲ ਵਧੇਗੀ ਕੰਬਣੀ
NEXT STORY