ਚੰਡੀਗੜ੍ਹ (ਟੱਕਰ, ਸਚਦੇਵਾ)-ਪ੍ਰਾਪਰਟੀ ਟੈਕਸ ਭਰਨ ਲਈ 31 ਮਾਰਚ ਆਖਰੀ ਤਰੀਕ ਐਲਾਨੀ ਗਈ ਹੈ ਅਤੇ ਟੈਕਸ ਨਾ ਭਰਨ ਵਾਲਿਆਂ ਨੂੰ ਨਾ ਸਿਰਫ਼ ਭਾਰੀ ਜ਼ੁਰਮਾਨਾ ਅਦਾ ਕਰਨਾ ਪਵੇਗਾ ਸਗੋਂ ਪ੍ਰਾਪਰਟੀ ਤਕ ਨੂੰ ਸੀਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪੁਸ਼ਪਿੰਦਰ ਕੁਮਾਰ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਦਾ ਪ੍ਰਾਪਰਟੀ ਟੈਕਸ ਰਹਿੰਦਾ ਹੈ ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ 31 ਲੱਖ ਰੁਪਏ ਟੈਕਸ ਦੇ ਰੂਪ ਵਿਚ ਜਮ੍ਹਾ ਹੋ ਚੁੱਕੇ ਹਨ ਤੇ ਸ਼ਹਿਰ ਦੇ 2800 ਦੁਕਾਨਦਾਰ ਇਸ ਟੈਕਸ ਦੇ ਦਾਇਰੇ ਵਿਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਟੈਕਸ ਨਾ ਅਦਾ ਕਰਨ ਵਾਲਿਆਂ ਨੂੰ ਭਵਿੱਖ ਵਿਚ ਕੋਈ ਵੀ ‘ਨੋ ਡਿਊ ਸਰਟੀਫਿਕੇਟ’ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 31 ਮਾਰਚ ਤਕ ਲੋਕ ਆਪਣਾ ਬਣਦਾ ਟੈਕਸ ਜਮ੍ਹਾ ਕਰਵਾ ਦੇਣ ਤਾਂ ਜੋ ਉਨ੍ਹਾਂ ਉਪਰ ਕੋਈ ਕਾਰਵਾਈ ਨਾ ਕਰਨੀ ਪਵੇ।
ਵਾਤਾਵਰਣ ਸੰਭਾਲ ਸਬੰਧੀ ਕਰਵਾਈ ਵਰਕਸ਼ਾਪ
NEXT STORY