ਚੰਡੀਗੜ੍ਹ (ਨਿਆਮੀਆਂ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦਾ 7ਵਾਂ ਸਾਲਾਨਾ ਦੋ ਰੋਜ਼ਾ ਖੇਡ ਸਮਾਰੋਹ ਸਮਾਪਤ ਹੋ ਗਿਆ। ਅੱਜ ਦੂਜੇ ਦਿਨ ਡਾਇਰੈਕਟਰ ਕਾਂਸਟੀਚੁਐਂਟ ਕਾਲਜਿਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਕਿਰਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਝੰਡਾ ਲਹਿਰਾਇਆ । ਕਾਲਜ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੁਕਡ਼ੀਆਂ ਨੇ ਮਾਰਚ ਪਾਸਟ ਦੌਰਾਨ ਡਾਇਰੈਕਟਰ ਕਾਲਜਿਜ਼ ਨੂੰ ਸਾਲਾਮੀ ਦੇਣ ਉਪਰੰਤ ਨਸ਼ਿਆਂ ਤੋਂ ਦੂਰ ਰਹਿਣ, ਖੇਡ ਭਾਵਨਾ ਨਾਲ ਖੇਡਣ ਅਤੇ ਅਕਾਦਮਿਕ ਖੇਤਰ ਵਿਚ ਮੱਲਾਂ ਮਾਰਨ ਦੀ ਸਹੁੰ ਚੁੱਕੀ। ਇਸ ਉਪਰੰਤ ਪ੍ਰਿੰਸੀਪਲ ਡਾ. ਸਰਬਜੀਤ ਕੌਰ ਸੋਹਲ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ ਖੇਡ ਤੇ ਅਕਾਦਮਿਕ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਟੈਕਨਾਲੋਜੀ ਦੇ ਅਜੋਕੇ ਦੌਰ ਵਿਚ ਖੇਡਾਂ ਨੂੰ ਟੈਕਨਾਲੋਜੀ ਨਾਲ ਜੋਡ਼ ਕੇ ਹੋਰ ਵੀ ਕਾਰਗਰ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਅੰਤ ਵਿਚ ਉਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਮੁੱਖ ਮਹਿਮਾਨ ਨੂੰ ਪ੍ਰਿੰਸੀਪਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।
ਗੁਰਮਤਿ ਮਰਿਆਦਾ ਦੀ ਬਹਾਲੀ ਲਈ ਪੰਥਕ ਅਕਾਲੀ ਲਹਿਰ ਨੇ ਕੀਤੀ ਕਾਨਫਰੰਸ
NEXT STORY