ਚੰਡੀਗੜ੍ਹ (ਗਗਨਦੀਪ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦੇ ਪ੍ਰਿੰਸੀਪਲ ਦਾ ਜੋ ਵਿਵਾਦ ਚੱਲ ਰਿਹਾ ਹੈ, ਉਹ ਹੁਣ ਉਹ ਗੁੰਝਲਦਾਰ ਬਣਦਾ ਜਾ ਰਿਹਾ ਹੈ। ਪ੍ਰਿੰਸੀਪਲ ਦੇ ਹੱਕ ਵਿਚ ਪਿੰਡ ਨਿਆਂ ਸ਼ਹਿਰ ਬਡਾਲਾ ਦੇ ਵਸਨੀਕਾਂ ਸੁਖਦੀਪ ਸਿੰਘ, ਗੁਰਮੀਤ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ ਤੇ ਜਗਮੋਹਨ ਸਿੰਘ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ’ਤੇ ਗਲਤ ਦੋਸ਼ ਲਗਾਏ ਜਾ ਰਹੇ ਹਨ। ਪ੍ਰਿੰਸੀਪਲ ਨੇ ਸਕੂਲ ਦਾ ਮਾਹੌਲ ਵਧੀਆ ਬਣਾਇਆ ਹੋਇਆ ਹੈ ਤੇ ਪਡ਼੍ਹਾਈ ਵੀ ਵਧੀਆ ਹੋ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਘੋਖ ਹਮਦਰਦੀ ਨਾਲ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸਕੂਲ ਦੇ ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਪੱਗ ਨਾ ਬੰਨ੍ਹਣ ਤੇ ਕਡ਼ੇ ਨਾ ਪਾਉਣ ’ਤੇ ਬੱਚਿਆਂ ਦੇ ਮਾਪਿਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਯੂਨਾਈਟਿਡ ਸਿੱਖ ਪਾਰਟੀ ਵਲੋਂ ਪਿਛਲੇ ਦਿਨੀਂ ਜ਼ਿਲਾ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਲਿਖਤੀ ਸ਼ਿਕਾਇਤ ਦੇ ਕੇ ਸਿੱਖ ਭਾਵਨਾਵਾਂ ਦੇ ਖਿਲਾਫ ਬੋਲਣ ਸਬੰਧੀ ਪ੍ਰਿੰਸੀਪਲ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਇਸ ਸਬੰਧੀ ਕੱਲ ਪੁਲਸ ਅਤੇ ਪ੍ਰਸ਼ਾਸਨ ਵਲੋਂ ਮਾਮਲੇ ਦੀ ਸਕੂਲ ਵਿਚ ਜਾ ਕੇ ਪਡ਼ਤਾਲ ਕੀਤੀ ਗਈ ਸੀ।
ਫਸਲਾਂ ਦੇ ਨੁਕਸਾਨ ਦਾ ਸਰਕਾਰ 15 ਹਜ਼ਾਰ ਰੁਪਏ ਪ੍ਰਤੀ ਏਕਡ਼ ਮੁਆਵਜ਼ਾ ਦੇਵੇ : ਬਾਦਲ
NEXT STORY