ਚੰਡੀਗੜ੍ਹ- ਪੰਜਾਬ ’ਚ ਅਵਾਰਾ ਕੁੱਤਿਆਂ ਅਤੇ ਜੰਗਲੀ ਜਾਨਵਰਾਂ ਦੇ ਹਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਇਸੇ ਤਹਿਤ ਚੰਡੀਗੜ੍ਹ 'ਚ ਅਵਾਰਾ ਕੁੱਤਿਆਂ ਅਤੇ ਜੰਗਲੀ ਜਾਵਨਰਾਂ ਕਾਰਨ ਵਾਪਰਦੇ ਹਾਦਸਿਆਂ ਲਈ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਨਗਰ ਨਿਗਮ ਵੱਲੋਂ ਪਹਿਲੀ ਵਾਰ ਆਵਾਰਾ ਪਸ਼ੂਆਂ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਕੁੱਤਿਆਂ ਦੇ ਵੱਢਣ ਦੇ ਮਾਮਲੇ 'ਚ ਪੀੜਤ ਨੂੰ 30 ਹਜ਼ਾਰ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ 'ਚ ਕਈ ਹੋਰ ਪੀੜਤਾਂ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਜਾਵੇਗਾ।
ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ ਅਵਾਰਾ ਪਸ਼ੂਆਂ ਜਿਵੇਂ- ਗਾਵਾਂ, ਬਲਦ, ਖੋਤੇ, ਕੁੱਤਿਾਂ, ਨੀਲਗਾਵਾਂ, ਮੱਝਾਂ ਅਤੇ ਹੋਰ ਜੰਗਲੀ ਜਾਨਵਰਾਂ ਕਾਰਨ ਹੋਣ ਵਾਲੇ ਮਨੁੱਖੀ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਡੀਸੀ ਵਿਨੈ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ 'ਚ ਨਗਰ ਨਿਗਮ, ਸਿਹਮ ਵਿਭਾਗ, ਜੰਗਲਾਤ ਵਿਭਾਗ ਅਤੇ ਕਈ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹਨ।
ਹੁਣ ਤਕ ਮੇਟੀ ਦੀ 3 ਵਾਰ ਮੀਟਿੰਗ ਹੋ ਚੁੱਕੀ ਹੈ। ਕਮੇਟੀ ਕੋਲ ਕਈ ਅਰਜ਼ੀਆਂ ਵੀ ਆਈਆਂ ਹਨ। ਅਰਜ਼ੀਆਂ ਦੀ ਪੜਚੋਲ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡੀਸੀ ਵਿਨੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਦੋ ਮਾਮਲਿਆਂ 'ਚ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਜੰਗਲੀ ਜਾਨਵਰ ਕਾਰਨ ਵਾਪਰੇ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ 'ਚ ਹਾਈ ਕੋਰਟ ਵੱਲੋਂ ਤੈਅ ਕੀਤੀ ਗਈ ਰਾਸ਼ੀ ਅਨੁਸਾਰ 5 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਦੂਜੇ ਮਾਮਲੇ 'ਚ ਇਕ ਹੀ ਵਿਅਕਤੀ ਨੂੰ ਕੁੱਤੇ ਨੇ 3 ਵਾਰ ਵੱਢ ਲਿਆ। ਜਿਸ ਨੂੰ 30 ਹਜ਼ਾਰ ਰੁਪਏ ਦੇ ਹਿਸਾਬ ਨਾਲ 3 ਵਾਰ ਮੁਆਵਜ਼ਾ ਦਿੱਤਾ ਗਿਆ। ਹਾਈ ਕੋਰਟ ਦੇ ਫੈਸਲੇ ਅਨੁਸਾਰ ਕੁੱਤੇ ਦੇ ਵੱਢਣ ਨਾਲ ਦੰਦਾ ਦੇ ਨਿਸ਼ਾਨ ਲੱਗਣ 'ਤੇ 10,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਰਾਜ ਸਭਾ ਮੈਂਬਰ ਸੰਦੀਪ ਪਾਠਕ ਪਹੁੰਚੇ ਹਸਪਤਾਲ, CM Mann ਦਾ ਪੁੱਛਿਆ ਹਾਲ-ਚਾਲ
NEXT STORY