ਚੰਡੀਗੜ੍ਹ (ਲਲਨ) : ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਜ਼ਿਲ੍ਹਾ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਨੇ ਵਿਸ਼ੇਸ਼ ਜਾਂਚ ਦੌਰਾਨ ਨੀਲ ਗਗਨ ਨਾਂ ਦੇ ਵਿਅਕਤੀ ਤੋਂ ਕਰੀਬ 5.15 ਕਰੋੜ ਬਰਾਮਦ ਕੀਤੇ ਹਨ। ਮੁਲਜ਼ਮ ਦੁਬਈ ਤੋਂ ਆਇਆ ਸੀ। ਸੂਤਰਾਂ ਅਨੁਸਾਰ ਨੀਲ ਗਗਨ ਨੂੰ ਜਦੋਂ ਜਾਂਚ ਲਈ ਰੋਕਿਆ ਗਿਆ ਤਾਂ ਉਸ ਕੋਲੋਂ ਵਿਦੇਸ਼ੀ ਕਰੰਸੀ ਬਰਾਮਦ ਹੋਈ, ਜੋ ਭਾਰਤੀ ਕਰੰਸੀ ’ਚ 5.15 ਕਰੋੜ ਰੁਪਏ ਦੇ ਬਰਾਬਰ ਸੀ।
ਡੀ.ਆਰ.ਆਈ. ਟੀਮ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਡੀ. ਆਰ. ਆਈ. ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੀ ਕਾਰਵਾਈ ਨੂੰ ਡੂੰਘਾਈ ਨਾਲ ਸਮਝਣ ਲਈ ਮੁਲਜ਼ਮ ਤੋਂ ਪੁੱਛਗਿੱਛ ਕਰਨ ਦਾ ਦਾਅਵਾ ਕੀਤਾ ਹੈ ਪਰ ਹਾਲੇ ਤੱਕ ਕੋਈ ਵੀ ਅਧਿਕਾਰੀ ਇਸ ਸਬੰਧੀ ਕੁੱਝ ਦੱਸ ਨਹੀਂ ਰਿਹਾ। ਪਤਾ ਲੱਗਿਆ ਹੈ ਕਿ ਮੁਲਜ਼ਮ ਨਾਲ ਉਸ ਦੀ ਮਾਂ ਵੀ ਸੀ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ
NEXT STORY