ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਉਛਲੇ ਮੀ-ਟੂ ਮਾਮਲੇ 'ਚ ਆਪਣੀ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਇਸ ਮਾਮਲੇ 'ਤੇ ਸਖਤ ਤੇਵਰ ਦਿਖਾਉਂਦਿਆਂ ਕਿਹਾ ਕਿ ਦੋਸ਼ੀ ਕੋਈ ਹੋਵੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਦਾ ਬਿਆਨ ਦੇ ਕੇ ਉਨ੍ਹਾਂ ਸਿੱਧੇ ਤੌਰ 'ਤੇ ਮੀ-ਟੂ ਮਾਮਲੇ 'ਚ ਵਿਵਾਦਾਂ 'ਚ ਘਿਰੇ ਚਰਨਜੀਤ ਸਿੰਘ ਚੰਨੀ ਦੀ ਵਿਦਾਇਗੀ ਦਾ ਸੰਦੇਸ਼ ਜਾਰੀ ਕਰ ਦਿੱਤਾ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਵਿਦੇਸ਼ੀ ਦੌਰੇ 'ਤੇ ਹਨ ਜਿਵੇ ਹੀ ਉਹ ਪੰਜਾਬ ਪਰਤਣਗੇ ਇਸ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਰਕਾਰੀ ਵਿਭਾਗ 'ਚ ਤਾਇਨਾਤ ਇਕ ਸਰਕਾਰੀ ਮਹਿਲਾ ਅਧਿਕਾਰੀ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਦਾ ਦੋਸ਼ ਲੱਗਾ ਸੀ, ਜਿਸ ਨੂੰ ਲੈ ਕੇ ਹੁਣ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।
ਪਟਾਕਾ ਕਾਰੋਬਾਰੀਆਂ ਵਲੋਂ ਦੁਕਾਨਾਂ ਅਲਾਟ ਕਰਨ ਸਬੰਧੀ ਧੱਕੇਸ਼ਾਹੀ ਦੇ ਦੋਸ਼
NEXT STORY