ਚੰਡੀਗੜ੍ਹ (ਭੁੱਲਰ) : ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਨੇ ਸ਼ਨੀਵਾਰ ਤੋਂ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ।
ਮੰਤਰੀ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇਕ ਬੱਸ 23 ਨਵੰਬਰ ਤੋਂ ਸ਼ੁਰੂ ਕੀਤੀ ਗਈ ਹੈ। ਇਹ ਬੱਸ ਰੋਜ਼ਾਨਾ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8.45 ਵਜੇ ਚੱਲੇਗੀ ਅਤੇ ਸਵੇਰੇ 9.00 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਪਹੁੰਚ ਜਾਵੇਗੀ। ਇਸੇ ਤਰ੍ਹਾਂ ਸ਼ਾਮ ਨੂੰ 5.15 ਵਜੇ ਇਕ ਬੱਸ ਲਾਂਘੇ ਤੋਂ ਬੱਸ ਸਟੈਂਡ, ਡੇਰਾ ਬਾਬਾ ਨਾਨਕ ਤੱਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ। ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਆਧਾਰ 'ਤੇ ਇਸ ਸੇਵਾ ਦੀ ਗਿਣਤੀ ਵੀ ਵਧਾ ਦਿੱਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦੇ ਮਾਣਹਾਨੀ ਬਿਆਨ 'ਤੇ ਮੰਨਾ ਦਾ ਪਲਟਵਾਰ
NEXT STORY