ਭਵਾਨੀਗੜ੍ਹ (ਕਾਂਸਲ) : ਪਿੰਡ ਨਦਾਮਪੁਰ ਨੇੜੇ ਨਹਿਰ ਕੋਲ ਖੜ੍ਹੀ ਇਕ ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 101 ਪੇਟੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਾਝਾੜ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸਤਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਆਬਕਾਰੀ ਇੰਸਪੈਕਟਰ ਨੀਲਮ ਚੋਪੜਾ ਨੂੰ ਪਿੰਡ ਫੁੰਮਣਵਾਲ ਨੂੰ ਜਾਂਦੀ ਸੜਕ ਨੇੜੇ ਇਕ ਪਹੀ ਵਿੱਚ ਸ਼ੱਕੀ ਹਾਲਤ ’ਚ ਕਾਰ ਖੜ੍ਹੀ ਦਿਖਾਈ ਦਿੱਤੀ। ਜਦੋਂ ਪੁਲਿਸ ਪਾਰਟੀ ਨੇ ਕਾਰ ਦੀ ਜਾਂਚ ਕਰਨ ਲਈ ਪਹੁੰਚ ਕੀਤੀ ਤਾਂ ਕਾਰ ਵਿੱਚ ਸਵਾਰ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗਿਆ, ਜਿਸ ਨੂੰ ਪੁਲਿਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 101 ਪੇਟੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਨਿੰਦੂ ਪੁੱਤਰ ਕੇਸਰ ਸਿੰਘ ਵਾਸੀ ਧੂਰੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਸ਼ਰਾਬ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਦਿੜ੍ਹਬਾ ਵਿਖੇ ਇਨਕਮ ਟੈਕਸ ਵਿਭਾਗ ਦੀ ਜਾਂਚ ਦੂਜੇ ਦਿਨ ਵੀ ਰਹੀ ਜਾਰੀ
NEXT STORY