ਚੰਡੀਗੜ੍ਹ : ਚੰਡੀਗੜ੍ਹ 'ਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਨਗਰ ਨਿਗਮ ਦੇ ਦਫ਼ਤਰ 'ਚ ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਟੱਕਰ ਦੇਖਣ ਨੂੰ ਮਿਲ ਰਹੀ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸੰਸਦ ਮੈਂਬਰ ਕਿਰਨ ਖੇਰ ਨੇ ਸਭ ਤੋਂ ਪਹਿਲਾਂ ਵੋਟ ਪਾਈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਢੀਂਡਸਾ ਤੇ ਬੀਬੀ ਜਗੀਰ ਕੌਰ 'ਤੇ ਟਿਕੀਆਂ ਨਜ਼ਰਾਂ
ਵਾਰਡ ਨੰਬਰ-26 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਨੇ ਵੀ ਮੇਅਰ ਉਮੀਦਵਾਰ ਲਈ ਆਪਣੀ ਵੋਟ ਪਾਈ। ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਇਹ ਵੀ ਪੜ੍ਹੋ : PSEB 10ਵੀਂ ਤੇ 12ਵੀਂ ਦੇ ਵਿਦਿਆਰਥੀ ਹੋ ਜਾਣ ਤਿਆਰ, Practical ਪ੍ਰੀਖਿਆਵਾਂ ਲਈ ਜਾਰੀ ਹੋ ਗਈ ਡੇਟਸ਼ੀਟ
ਨਿਗਮ ਹਾਊਸ 'ਚ ਹੋਰ ਕਿਸੇ ਦੇ ਦਾਖ਼ਲੇ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਮੀਡੀਆ ਨੂੰ ਵੀ ਦੂਰ ਰੱਖਿਆ ਗਿਆ ਹੈ। ਵਾਰਡ ਵਾਈਜ਼ ਕੌਂਸਲਰਾਂ ਦੀ ਵੋਟਿੰਗ ਜਾਰੀ ਹੈ ਅਤੇ ਵੋਟਾਂ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ
NEXT STORY