ਚੰਡੀਗੜ੍ਹ : ਚੰਡੀਗੜ੍ਹ 'ਚ ਮੇਅਰ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਹੁਣ ਇਹ ਚੋਣ 6 ਫਰਵਰੀ ਨੂੰ ਹੋਣੀ ਹੈ ਪਰ ਹੁਣ ਫਿਰ ਇਸ ਚੋਣ ਨੂੰ ਲੈ ਕੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀ 6 ਫਰਵਰੀ ਨੂੰ ਚੋਣ ਕਰਵਾਉਣ ਦੇ ਡੀ. ਸੀ. ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਹੋ ਜਾਓ Alert, ਕੜਾਕੇ ਦੀ ਠੰਡ ਅਜੇ ਹੋਰ ਕਾਂਬਾ ਛੇੜੇਗੀ, ਜਾਰੀ ਹੋਈ ਨਵੀਂ Update
ਇਸ ਸਬੰਧੀ 'ਆਪ' ਅਤੇ ਕਾਂਗਰਸ ਗਠਜੋੜ ਵਲੋਂ ਹਾਈਕੋਰਟ 'ਚ ਪਟੀਸ਼ਨ ਪਾਈ ਗਈ ਹੈ। ਅਦਾਲਤ 'ਚ ਸ਼ਨੀਵਾਰ ਨੂੰ ਇਸ ਮਾਮਲੇ 'ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੇਅਰ ਚੋਣਾਂ ਸਬੰਧੀ ਆਮ ਆਦਮੀ ਪਾਰਟੀ (ਆਪ) ਦੀ ਪਟੀਸ਼ਨ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਭਲਕੇ 13 ਟੋਲ ਪਲਾਜ਼ੇ ਹੋਣਗੇ Free, ਪੜ੍ਹੋ ਕੀ ਹੈ ਪੂਰੀ ਖ਼ਬਰ
‘ਆਪ’ ਨੇ ਪਟੀਸ਼ਨ ਦਾਇਰ ਕਰ ਕੇ ਵੀਰਵਾਰ ਨੂੰ ਹੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਚੋਣਾਂ ਮੁਲਤਵੀ ਕਰਨ ਲਈ ਆਗੂਆਂ ਦਾ ਇਕ ਧੜਾ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿਚ ਅਦਾਲਤ ਦਾ ਦਖ਼ਲ ਦੇਣਾ ਜ਼ਰੂਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦਰਮਿਆਨ ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ
NEXT STORY