ਚੰਡੀਗੜ੍ਹ— ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਹੁਣ ਚੰਡੀਗੜ੍ਹ ’ਚ 7 ਦਿਨਾਂ ਦਾ ਮਿੰਨੀ ਲਾਕਡਾਊਨ ਲਗਾ ਦਿੱਤਾ ਗਿਆ ਹੈ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਹ ਮਿੰਨੀ ਲਾਕਡਾਊਨ ਕੱਲ੍ਹ ਯਾਨੀ 4 ਮਈ ਤੋਂ ਲੈ ਕੇ 11 ਮਈ ਤੱਕ ਲਗਾਇਆ ਗਿਆ ਹੈ ਜਦਕਿ ਨਾਈਟ ਕਰਫ਼ਿਊ ਦਾ ਸਮਾਂ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਦਾ ਫ਼ੈਸਲਾ ਅੱਜ ਹੋਣ ਵਾਲੀ ਕੋਵਿਡ ਵਾਰ ਰੂਮ ਮੀਟਿੰਗ 'ਚ ਲਿਆ ਗਿਆ ਹੈ।ਇਸ ਦੇ ਨਾਲ ਹੀ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸਾਰੇ ਸਰਕਾਰੀ ਦਫ਼ਤਰ ਅਤੇ ਬੈਂਕਾਂ 'ਚ 50 ਫ਼ੀਸਦੀ ਮੁਲਾਜ਼ਮਾਂ ਨਾਲ ਕੰਮ ਕਰਨਗੇ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਨੌਜਵਾਨ ਨੇ ਜਲੰਧਰ ਵਿਖੇ ਰੇਲਵੇ ਟ੍ਰੈਕ ’ਤੇ ਖੜ੍ਹ ਕੇ ਲਾਈ ਖ਼ੁਦ ਨੂੰ ਅੱਗ, DMC ’ਚ ਤੋੜਿਆ ਦਮ
ਫਿਲਹਾਲ ਅੰਤਰਰਾਜੀ ਟਰਾਂਸਪੋਰ ’ਤੇ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ ਜਦਕਿ ਚੰਡੀਗੜ੍ਹ ਆਉਣ ਵਾਲਿਆਂ ਨੂੰ ਕੋਵਿਡ ਦੀ ਨੈਗੇਟਿਵ ਰਿਪੋਰਟ ਵਿਖਾਉਣੀ ਹੋਵੇਗੀ। ਇਸ ਦੇ ਨਾਲ ਹੀ ਚੰਡੀਗੜ ’ਚ ਸਾਰੇ ਸਪਰੋਟਸ ਕੰਪਲੈਕਸ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ ਅਤੇ ਸਕੂਲ, ਕਾਲਜ ਵੀ ਬੰਦ ਰਹਿਣਗੇ ਪਰ ਸਟਾਫ਼ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਹੋਟਲ ਰੈਸਟੋਰੈਂਟਾਂ ’ਚ ਬੈਠਣ ਦੀ ਵਿਵਸਥਾ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ
ਸਰਕਾਰੀ ਦਫ਼ਤਰਾਂ ’ਚ ਜਾਣ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਆਉਣੀ ਲਾਜ਼ਮੀ ਕੀਤੀ ਗਈ ਹੈ। ਸੁਖ਼ਨਾ ਝੀਲ, ਰਾਕ ਗਾਰਡਨ ਨੂੰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਵਿਆਹ ਸਮਾਗਮਾਂ ’ਚ 50 ਅਤੇ ਅੰਤਿਮ ਸੰਸਕਾਰ ’ਚ 20 ਲੋਕਾਂ ਦੇ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੋਰੋਨਾ ਦੇ ਔਖੇ ਸਮੇਂ ਵਿਚ ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
NEXT STORY