ਚੰਡੀਗੜ੍ਹ (ਰਾਏ) : ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਅੱਜ ਤੋਂ ਸ਼ਹਿਰ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। 27 ਨਵੰਬਰ ਤੋਂ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। 4 ਦਸੰਬਰ ਤੱਕ ਉਮੀਦਵਾਰ ਆਪਣੀ ਨਾਮਜ਼ਦਗੀ ਭਰ ਸਕਦੇ ਹਨ। ਉੱਥੇ ਹੀ 9 ਦਸੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।
ਇਹ ਵੀ ਪੜ੍ਹੋ : ਪਠਾਨਕੋਟ ਤੋਂ ਵੱਡੀ ਖ਼ਬਰ : ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਗ੍ਰਨੇਡ ਧਮਾਕਾ, ਹਾਈ ਅਲਰਟ 'ਤੇ ਪੁਲਸ
24 ਦਸੰਬਰ, 2021 ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ ਅਤੇ 27 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਨੂੰ ਲੈ ਕੇ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਹਿਰ 'ਚ ਵਿਕਾਸ ਦੇ ਕੰਮ ਰੁਕ ਜਾਣਗੇ। ਕੋਈ ਵੀ ਨਵਾਂ ਕੰਮ ਸ਼ੁਰੂ ਨਹੀਂ ਹੋ ਸਕੇਗਾ। ਚੋਣਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਇਕ ਕੰਟਰੋਲ ਰੂਮ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਏਅਰਟੈੱਲ ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਮਹਿੰਗੇ ਕੀਤੇ 'ਪ੍ਰੀਪੇਡ' ਪਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਚੰਨੀ ’ਤੇ ਤੰਜ, ਕਿਹਾ-ਸੱਜੇ ਤੇ ਖੱਬੇ ਬਿਠਾ ਕੇ ਰੱਖਦੇ ਨੇ ਮਾਫ਼ੀਆ
NEXT STORY