ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੀ ਬੈਠਕ 'ਚ ਸਫ਼ਾਈ ਮੁਲਾਜ਼ਮਾਂ ਨੂੰ ਗੁੜ, ਤੇਲ ਅਤੇ ਸਾਬਣ ਨਾ ਮਿਲਣ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਮੇਅਰ ਨੇ ਕਿਹਾ ਕਿ ਇਹ ਵੱਡਾ ਮਾਮਲਾ ਹੈ ਅਤੇ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ। ਸਾਰੇ ਕੌਂਸਲਰਾਂ ਨੇ ਵੀ ਇਸ ਨੂੰ ਵੱਡਾ ਮੁੱਦਾ ਦੱਸਿਆ।
ਇਸ ਦੌਰਾਨ ਕੌਂਸਲਰ ਪ੍ਰੇਮਲਤਾ ਨੇ ਕਿਹਾ ਕਿ ਜੇਕਰ ਕੋਈ ਕੌਂਸਲਰ ਤਿੰਨ ਵਾਰ ਬੈਠਕ 'ਚ ਨਹੀਂ ਆਉਂਦਾ ਤਾਂ ਉਸ ਨੂੰ ਬਰਖ਼ਾਸਤ ਕਰ ਦਿੱਤਾ ਜਾਂਦਾ ਹੈ ਪਰ ਗੁਰਬਖ਼ਸ਼ ਰਾਵਤ ਲੰਡਨ 'ਚ ਬੈਠੀ ਹੈ ਅਤੇ ਤਿੰਨ ਵਾਰ ਤੋਂ ਜ਼ਿਆਦਾ ਉਸ ਨੇ ਸਦਨ ਦੀ ਮੀਟਿੰਗ ਅਟੈਂਡ ਨਹੀਂ ਕੀਤੀ ਹੈ, ਇਸ ਲਈ ਉਸ ਨੂੰ ਸਦਨ ਤੋਂ ਮੁਅੱਤਲ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੀ ਸਵੱਛਤਾ ਦਾ ਮੁੱਦਾ ਵੀ ਚੁੱਕਿਆ।
ਐੱਮ. ਪੀ. ਸੰਤ ਸੀਚੇਵਾਲ ਅਤੇ ਵਿਧਾਇਕ ਬਿਲਾਸਪੁਰ ਵੱਲੋਂ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
NEXT STORY