ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਅਤੇ ਭਾਜਪਾ ਕੌਂਸਲਰਾਂ ਦੀ ਆਪਸ 'ਚ ਬਹਿਸਬਾਜ਼ੀ ਹੋ ਗਈ। ਦਰਅਸਲ ਕਾਂਗਰਸੀ ਕੌਂਸਲਰਾਂ ਨੇ ਭਾਜਪਾ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੂੰ ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਲੈ ਕੇ ਘਰੇਨ ਦੀ ਕੋਸ਼ਿਸ਼ ਕੀਤੀ। ਆਪ ਅਤੇ ਕਾਂਗਰਸੀ ਕੌਂਸਲਰਾਂ ਨੇ ਦੋਸ਼ ਲਾਇਆ ਕਿ ਪਿਛਲੀ ਹਾਊਸ ਦੀ ਬੈਠਕ ਦੇ ਮਿੰਟਸ ਪੂਰੀ ਤਰ੍ਹਾਂ ਨਾਲ ਮਨਮਰਜ਼ੀ ਨਾਲ ਤਿਆਰ ਕੀਤੇ ਗਏ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਫਾੜ੍ਹ ਦਿੱਤਾ।
ਇਸ ਤੋਂ ਬਾਅਦ ਇਨ੍ਹਾਂ ਕੌਂਸਲਰਾਂ ਨੂੰ ਮਾਰਸ਼ਲ ਬੁਲਾ ਕੇ ਬਾਹਰ ਕੱਢ ਦਿੱਤਾ ਗਿਆ। ਆਪ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਬਿਨਾਂ ਗੱਲੋਂ ਮਾਰਸ਼ਲ ਤੋਂ ਬਾਹਰ ਕੱਢਵਾਇਆ ਗਿਆ ਹੈ। ਇਸ ਦੌਰਾਨ ਨਿਗਮ ਦੀ ਕਾਰਵਾਈ 10 ਮਿੰਟਾਂ ਲਈ ਮੁਲਤਵੀ ਕਰ ਦਿੱਤੀ ਗਈ।
ਚੰਡੀਗੜ੍ਹ ਦੀ 40 ਸਾਲ ਪੁਰਾਣੀ ਕਾਲੋਨੀ ਢਹਿ-ਢੇਰੀ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ (ਤਸਵੀਰਾਂ)
NEXT STORY