ਚੰਡੀਗਡ਼੍ਹ/ਜਲੰਧਰ- ਜ਼ੀਰਕਪੁਰ ਬੋਰਡਰ 'ਤੇ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਕਿਸਾਨਾਂ ਦੇ ਹੱਕਾ ਦੇ ਲਈ ਧਰਨਾ ਲਗਾਇਆ ਗਿਆ। ਜਿਸ 'ਚ ਅਕਾਲੀ ਦਲ ਦੇ ਵਰਕਰਾਂ ਨੇ ਬੈਰੀਕੇਡਿੰਗ ਤੋਡ਼ਣ ਦੀ ਕੋਸ਼ਿਸ਼ ਕਰਨ ਲੱਗੇ ਜਿਸ ਕਾਰਨ ਚੰਡੀਗਡ਼੍ਹ ਪੁਲਸ ਨੇ ਉਨ੍ਹਾਂ 'ਤੇ ਲਾਠੀਚਾਰਜ ਕਰ ਦਿੱਤਾ ਤੇ ਅਕਾਲੀ ਦਲ ਦੀ ਅਗਵਾਈ ਕਰਨ ਵਾਲੇ ਆਗੂਆਂ ਹਰਸਿਮਰਤ ਕੌਰ ਬਾਦਲ ਤੇ ਬੰਟੀ ਰਮਾਣਾ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਪੁਲਸ ਨੂੰ ਇਹ ਪੁੱਛਿਆ ਗਿਆ ਕਿ ਉਨ੍ਹਾਂ ਨੂੰ ਕਿੱਥੇ ਲੈ ਕੇ ਗਏ ਹਨ, ਇਸ ਬਾਰੇ ਪੁਲਸ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਉਨ੍ਹਾਂ ਦਾ ਰੋਸ ਹੋਰ ਵੀ ਵੱਧ ਗਿਆ। ਜਿਸ ਕਾਰਨ ਉਹ ਉੱਥੇ ਹੀ ਧਰਨੇ 'ਤੇ ਬੈਠ ਗਏ ਤੇ ਆਪਣੇ ਆਗੂਆਂ ਦੀ ਰਿਹਾਈ ਦੀ ਮੰਗ ਕਰਨ ਲੱਗ ਪਏ।
3 ਸਿੱਖ ਧਾਰਮਿਕ ਤਖਤਾਂ ਤੋਂ ਕੱਢਿਆ ਰੋਸ ਮਾਰਚ
ਇਸ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ’ਤੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਵਿਸ਼ਾਲ ਕਿਸਾਨ ਮਾਰਚ ਕੱਢਿਆ ਗਿਆ। ਇਸ ਮਾਰਚ ਦਾ ਆਗਾਜ਼ 3 ਸਿੱਖ ਧਾਰਮਿਕ ਤਖਤਾਂ ਤੋਂ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ’ਚ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨ ਮਾਰਚ ਦੀ ਅਗਵਾਈ ਕੀਤੀ। ਅੰਮ੍ਰਿਤਸਰ ਸਾਹਿਬ ਤੋਂ ਕੱਢਿਆ ਗਿਆ ਮਾਰਚ ਚੰਡੀਗੜ੍ਹ ਬਾਰਡਰ ਤੱਕ ਪਹੁੰਚਣ ਤੋਂ ਪਹਿਲਾਂ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ, ਮੁੱਲਾਂਪੁਰ ਪਹੁੰਚਿਆ। ਉਥੇ ਹੀ, ਤਲਵੰਡੀ ਸਾਬੋ ਤੋਂ ਨਿਕਲਿਆ ਕਿਸਾਨ ਮਾਰਚ ਤਪਾ, ਬਨਰਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ ਤੋਂ ਹੁੰਦਾ ਹੋਇਆ ਜ਼ੀਰਕਪੁਰ ਪਹੁੰਚਿਆ। ਉਥੇ ਹੀ ਸ੍ਰੀ ਆਨੰਦਪੁਰ ਸਾਹਿਬ ਤੋਂ ਨਿਕਲਿਆ ਕਿਸਾਨ ਮਾਰਚ ਰੋਪੜ ਬਾਈਪਾਸ ਤੋਂ ਹੁੰਦਾ ਹੋਇਆ ਚੰਡੀਗੜ੍ਹ ਬਾਰਡਰ ਤੱਕ ਪਹੁੰਚਿਆ। ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਇਨ੍ਹਾਂ ਸਾਰੇ ਨੇਤਾਵਾਂ ਨੇ ਚੰਡੀਗੜ੍ਹ ’ਚ ਇਕੱਠੇ ਹੋ ਕੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਸਰਕਾਰ ਨੂੰ ਕਾਨੂੰਨ ਰੱਦ ਕਰਨ ਦੀ ਮੰਗ ਕਰਦੇ ਹੋਏ ਇਕ ਮੈਮੋਰੰਡਮ ਸੌਂਪਣਾ ਸੀ ਪਰ ਦੇਰ ਰਾਤ ਤੱਕ ਚੰਡੀਗੜ੍ਹ ਪੁਲਸ ਨੇ ਇਨ੍ਹਾਂ ਨੇਤਾਵਾਂ ਨੂੰ ਚੰਡੀਗੜ੍ਹ ’ਚ ਦਾਖਲ ਨਹੀਂ ਹੋਣ ਦਿੱਤਾ।
ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ : ਹਰਸਿਮਰਤ
ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਅਗਵਾਈ ’ਚ ਤਖਤ ਸ੍ਰੀ ਤਲਵੰਡੀ ਸਾਬੋ ਤੋਂ ਚੱਲਿਆ 50 ਕਿਲੋਮੀਟਰ ਲੰਮਾ ਰੋਸ ਮਾਰਚ 200 ਕਿਲੋਮੀਟਰ ਦਾ ਪੈਂਡਾ ਤੈਅ ਕਰਕੇ ਰਾਤ 8.45 ਵਜੇ ਚੰਡੀਗੜ੍ਹ ਪਹੁੰਚਿਆ। ਉਥੇ ਚੰਡੀਗੜ੍ਹ ਪੁਲਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਪੁਲਸ ਦੀ ਇਸ ਕਾਰਵਾਈ ਦੇ ਵਿਰੁੱਧ ਹਰਸਿਮਰਤ ਬਾਦਲ, ਬਲਵਿੰਦਰ ਸਿੰਘ ਭੂੰਦੜ, ਬੰਟੀ ਰੋਮਾਣਾ ਅਤੇ ਹੋਰ ਨੇਤਾ ਉਥੇ ਹੀ ਧਰਨੇ ’ਤੇ ਬੈਠ ਗਏ। ਕੁਝ ਸਮੇਂ ਬਾਅਦ ਚੰਡੀਗੜ੍ਹ ਪੁਲਸ ਨੇ ਇਨ੍ਹਾਂ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। ਇਸ ਤੋਂ ਬਾਅਦ ਅਕਾਲੀ ਦਲ ਦੇ ਵਰਕਰ ਬੈਰੀਕੇਡ ਤੋੜ ਕੇ ਅੱਗੇ ਵਧਣ ਲੱਗੇ ਤਾਂ ਪੁਲਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤ। ਅਕਾਲੀ ਦਲ ਦੇ ਵਰਕਰਾਂ ਤੇ ਪੁਲਸ ਵਿਚਾਲੇ ਅੱਧਾ ਘੰਟਾ ਹੋਈ ਝੜਪ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੂੰ ਲਾਠੀਚਾਰਜ ਕਰਕੇ ਪਿੱਛੇ ਧੱਕ ਦਿੱਤਾ ਪਰ ਗੁੱਸੇ ’ਚ ਆਏ ਵਰਕਰ ਲਗਾਤਾਰ ਕੇਂਦਰ ਸਰਕਾਰ ਤੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਐਲਾਨ ਕੀਤਾ ਕਿ ਅਕਾਲੀ ਵਰਕਰ ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ ਜਦੋਂ ਤੱਕ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਸਾਥ ਦਿੰਦੇ ਹੋਏ ਇਸ ਵਿਸ਼ਵਾਸਘਾਤ ਖਿਲਾਫ ਰਾਜਪਾਲ ਨੂੰ ਮੈਮੋਰੰਡਮ ਸੌਂਪਣਾ ਚਾਹੁੰਦਾ ਹੈ। ਧਰਨੇ ’ਤੇ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਬਰਾੜ ਨੇ ਕਿਹਾ ਕਿ ਕੈਪਟਨ ਸਰਕਾਰ ਤੇ ਮੋਦੀ ਸਰਕਾਰ ਰਲ ਕੇ ਕਿਸਾਨੀ ਨੂੰ ਖਤਮ ਕਰਨ ਵਾਲੇ ਬਿੱਲ ਲਿਆਂਦੇ ਨੇ। ਉਨ੍ਹਾਂ ਕਿਹਾ ਕਿ ਜਿੰਨੀ ਕੇਂਦਰ ਸਰਕਾਰ ਦੋਸ਼ੀ ਹੈ, ਉਨੀ ਹੀ ਸੂਬਾ ਸਰਕਾਰ ਵੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਤੇ ਲੀਡਰਾਂ ’ਚ ਇੰਨਾ ਉਤਸ਼ਾਹ ਹੈ ਕਿ ਉਹ ਇਨ੍ਹਾਂ ਬੈਰੀਕੈਡਾਂ ਨੂੰ ਤਾਂ ਕੀ ਿਦੱਲੀ ਸਰਕਾਰ ਨੂੰ ਵੀ ਹਿਲਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਅਗਲਾ ਟੀਚਾ ਿਦੱਲੀ ਵੱਲ ਕੂਚ ਕਰਨ ਦਾ ਹੈ।
ਮੋਟਰਸਾਇਕਲ ਸਵਾਰ ਪਤੀ-ਪਤਨੀ ਦੀ ਭਿਆਨਕ ਸਡ਼ਕ ਹਾਦਸੇ 'ਚ ਮੌਤ
NEXT STORY