ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪੁਲਸ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਡਾ. ਸਾਗਰ ਪ੍ਰੀਤ ਹੁੱਡਾ ਨੇ ਬੁੱਧਵਾਰ ਨੂੰ ਵਿਭਾਗ ਦੇ 140 ਪੁਲਸ ਮੁਲਾਜ਼ਮਾਂ ਨੂੰ ਤਰੱਕੀ ਦੇ ਕੇ ਜ਼ਿੰਮੇਵਾਰੀ ’ਚ ਵਾਧਾ ਕੀਤਾ ਹੈ। ਪੁਲਸ ਬਲ ਦੇ ਮਨੋਬਲ ਨੂੰ ਉੱਚਾ ਚੁੱਕਣ ਤੇ ਕਰੀਅਰ ਦੇ ਵਿਕਾਸ ਲਈ ਚੁੱਕੇ ਗਏ ਇਸ ਅਹਿਮ ਕਦਮ ਤਹਿਤ 70 ਅਸਿਸਟੈਂਟ ਸਬ-ਇੰਸਪੈਕਟਰਾਂ (ਏ. ਐੱਸ. ਆਈ.) ਨੂੰ ਸਬ-ਇੰਸਪੈਕਟਰ (ਐੱਸ. ਆਈ.) ਅਤੇ 70 ਹੈੱਡ ਕਾਂਸਟੇਬਲਾਂ ਨੂੰ ਏ. ਐੱਸ. ਆਈ. ਵਜੋਂ ਤਰੱਕੀ ਦਿੱਤੀ ਗਈ ਹੈ।
ਇਹ ਤਰੱਕੀਆਂ ਪੁਲਸ ਮੁਲਾਜ਼ਮਾਂ ਵੱਲੋਂ ਜਨਤਕ ਸੁਰੱਖਿਆ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੀ ਸੇਵਾ ਵਿੱਚ ਪਾਏ ਗਏ ਸ਼ਾਨਦਾਰ ਯੋਗਦਾਨ, ਸਖ਼ਤ ਮਿਹਨਤ ਅਤੇ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਦਿੱਤੀਆਂ ਗਈਆਂ ਹਨ।
ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਲਿਖਿਆ 'ਸਾਬਕਾ ਪ੍ਰਧਾਨ'
NEXT STORY