ਚੰਡੀਗੜ੍ਹ (ਸੁਸ਼ੀਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦਸੰਬਰ ਨੂੰ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ’ਚ ਆਉਣਗੇ। ਚੰਡੀਗੜ੍ਹ ਪੁਲਸ ਤੇ ਯੂ. ਟੀ. ਪ੍ਰਸ਼ਾਸਨਿਕ ਅਧਿਕਾਰੀ ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਅਤੇ ਸੁਰੱਖਿਆ ਨੂੰ ਲੈ ਕੇ ਮੀਟਿੰਗਾਂ ਕਰਨ ’ਚ ਰੁੱਝੇ ਹੋਏ ਹਨ। ਰਜਿੰਦਰਾ ਪਾਰਕ ’ਚ ਬਣੇ ਹੈਲੀਪੈਡ ਨੂੰ ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਲਈ ਵਰਤਣ ਦੀ ਯੋਜਨਾ ਸੀ ਪਰ ਸੁਰੱਖਿਆ ਏਜੰਸੀਆਂ ਨੇ ਇਸ ਨੂੰ ਅਸੁਰੱਖਿਅਤ ਦੱਸਦਿਆਂ ਰੱਦ ਕਰ ਦਿੱਤਾ। ਏਜੰਸੀਆਂ ਦਾ ਕਹਿਣਾ ਹੈ ਕਿ ਹੈਲੀਪੈਡ ਸਮਾਗਮ ਸਥਾਨ ਤੋਂ 200-250 ਮੀਟਰ ਅੰਦਰ ਹੋਣਾ ਚਾਹੀਦਾ ਹੈ, ਜਦਕਿ ਰਾਜਿੰਦਰਾ ਪਾਰਕ ਦੀ ਦੂਰੀ 500 ਮੀਟਰ ਤੋਂ ਵੱਧ ਹੈ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਬਿੱਟੂ ਨੇ ਜਾਖੜ ’ਤੇ ਭੰਨ੍ਹਿਆ ਭਾਜਪਾ ਦੀ ਹਾਰ ਦਾ ਠੀਕਰਾ
ਇਸ ਦੇ ਮੱਦੇਨਜ਼ਰ ਹੁਣ ਬਦਲਵੇਂ ਸਥਾਨਾਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਰਾਜਿੰਦਰਾ ਪਾਰਕ ਤੇ ਪੈੱਕ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੈੱਕ ’ਚ ਸਮਾਗਮ ਵਾਲੀ ਥਾਂ ’ਤੇ ਵੱਡੇ-ਵੱਡੇ ਟੈਂਟ ਲਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਦਿੱਲੀ ਦੀਆਂ ਸੁਰੱਖਿਆ ਏਜੰਸੀਆਂ ਚੰਡੀਗੜ੍ਹ ’ਚ ਤਾਇਨਾਤ ਹਨ ਤੇ ਆਪਣੇ ਤਰੀਕੇ ਨਾਲ ਸੁਰੱਖਿਆ ਦਾ ਜਾਇਜ਼ਾ ਲੈ ਰਹੀਆਂ ਹਨ। ਪ੍ਰਧਾਨ ਮੰਤਰੀ ਦੀ ਆਮਦ ਤੋਂ ਪਹਿਲਾਂ ਚੰਡੀਗੜ੍ਹ ਪੁਲਸ ਤੇ ਪ੍ਰਸ਼ਾਸਨ ਹਰ ਪਹਿਲੂ ਨੂੰ ਧਿਆਨ ’ਚ ਰੱਖਦਿਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ’ਚ ਜੁੱਟੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 27 ਤਾਰੀਖ਼ ਲਈ Alert ਜਾਰੀ! ਸੂਬਾ ਵਾਸੀ ਦੇਣ ਧਿਆਨ
ਪ੍ਰੋਗਰਾਮ ’ਚ 15 ਹਜ਼ਾਰ ਲੋਕਾਂ ਦੇ ਬੈਠਣ ਦੀ ਹੋਵੇਗੀ ਵਿਵਸਥਾ
ਪ੍ਰਧਾਨ ਮੰਤਰੀ ਦੀ ਇਹ ਫੇਰੀ ਚੰਡੀਗੜ੍ਹ ’ਚ ਤਿੰਨ ਨਵੇਂ ਕਾਨੂੰਨਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣ ਤੋਂ ਬਾਅਦ ਹੋ ਰਹੀ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਦਾ ਦੌਰਾ ਕਰ ਕੇ ਇਸ ਪ੍ਰਕਿਰਿਆ ਦਾ ਜਾਇਜ਼ਾ ਲਿਆ ਸੀ ਅਤੇ ਇਸ ਨੂੰ 100 ਫ਼ੀਸਦੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਪ੍ਰਧਾਨ ਮੰਤਰੀ ਇਸ ਪ੍ਰਾਪਤੀ ’ਤੇ ਚੰਡੀਗੜ੍ਹ ਨੂੰ ‘ਵਾਪਸੀ ਤੋਹਫ਼ਾ’ ਦੇਣ ਆ ਰਹੇ ਹਨ। ਪੈੱਕ ’ਚ ਹੋਣ ਜਾ ਰਹੇ ਪ੍ਰੋਗਰਾਮ ’ਚ ਕਰੀਬ 15 ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਪ੍ਰਸ਼ਾਸਨ ਨੇ ਵੱਡੇ ਪੱਧਰ ’ਤੇ ਤਿਆਰੀਆਂ ਕਰ ਲਈਆਂ ਹਨ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਹੈ ਕਿ ਸਮਾਗਮ ’ਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹੇ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਚੰਡੀਗੜ੍ਹ ਲਈ ਅਹਿਮ ਮੰਨਿਆ ਜਾ ਰਿਹਾ ਹੈ ਤੇ ਇਸ ਰਾਹੀਂ ਸ਼ਹਿਰ ਨੂੰ ਨਵੇਂ ਤੋਹਫ਼ੇ ਮਿਲਣ ਦੀ ਉਮੀਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਾਰਿਸ਼ ਤੇ ਧੁੰਦ ਨਾਲ ਜੁੜੀ Update, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
NEXT STORY