ਚੰਡੀਗੜ੍ਹ : ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਤਾਜਪੋਸ਼ੀ ਨੂੰ ਲੈ ਕੇ ਅੱਜ ਨਗਰ ਨਿਗਮ 'ਚ ਜ਼ੋਰਦਾਰ ਸੁਆਗਤ ਕੀਤਾ ਗਿਆ। ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਪਵਨ ਬਾਂਸਲ, ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਭਾਰੀ ਪ੍ਰਦੀਪ ਛਾਬੜਾ ਅਤੇ ਆਮ ਆਦਮੀ ਪਾਰਟੀ ਦੇ ਸਹਿ ਪ੍ਰਭਾਰੀ ਡਾ. ਸੰਨੀ ਆਹਲੂਵਾਲੀਆ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੌਜੂਦ ਰਹੇ।
ਇਹ ਵੀ ਪੜ੍ਹੋ : ਪੰਜਾਬ 'ਚ ਤਾਰ-ਤਾਰ ਹੋਏ ਰਿਸ਼ਤੇ, ਛੋਟੇ ਭਰਾ ਨੇ ਸੱਬਲ ਨਾਲ ਮੌਤ ਦੇ ਘਾਟ ਉਤਾਰਿਆ ਵੱਡਾ ਭਰਾ
ਇਸ ਦੌਰਾਨ ਨਗਰ ਨਿਗਮ ਮੇਅਰ ਦਫ਼ਤਰ 'ਚ ਸੁਰੱਖਿਆ ਕਾਫ਼ੀ ਸਖ਼ਤ ਦਿਖਾਈ ਦਿੱਤੀ। ਮੇਅਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲਦੇ ਹੀ ਕਿਹਾ ਕਿ ਉਹ ਡੰਪਿੰਗ ਗਰਾਊਂਡ ਦਾ ਸਭ ਤੋਂ ਪਹਿਲਾਂ ਖ਼ਾਤਮਾ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਖੇਤੀ ਦਾ ਰਵਾਇਤੀ ਤਰੀਕਾ, ਲੋਕ ਛੱਤਾਂ 'ਤੇ ਉਗਾ ਰਹੇ ਸਬਜ਼ੀਆਂ
ਇਸ ਦੇ ਨਾਲ ਹੀ ਚੰਡੀਗੜ੍ਹ ਦੀ ਜਨਤਾ ਨੂੰ 20000 ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 4 ਮਾਰਚ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਿਰਪੱਖ ਤਰੀਕੇ ਨਾਲ ਕਰਵਾਈ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੜਕਸਾਰ ਚੋਰਾਂ ਨੇ PNB ਦੇ ATM ਨੂੰ ਲੁੱਟਣ ਦੀ ਕੀਤੀ ਕੋਸ਼ਿਸ਼, ਚੌਂਕੀਦਾਰ ਦੀ ਸੂਝਬਝ ਨਾਲ ਟਲੀ ਵੱਡੀ ਵਾਰਦਾਤ
NEXT STORY