ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਫਿਰ ਹੜਕੰਪ ਮਚ ਗਿਆ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ। ਧਮਕੀ ਭਰੀ ਈ-ਮੇਲ 'ਚ ਮੇਅਰ ਦਫ਼ਤਰ ਅਤੇ ਸਰਕਾਰੀ ਦਫ਼ਤਰਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਜਿਹੜੇ 3 ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ 'ਚ ਸੈਕਟਰ-46 ਸਥਿਤ ਕੁੰਡਨ ਇੰਟਰਨੈਸ਼ਨਲ਼ ਸਕੂਲ, ਸੈਕਟਰ-46 ਸਥਿਤ ਅਕਸ਼ਿਪਸ ਇੰਟਰਨੈਸ਼ਨਲ ਸਕੂਲ ਅਤੇ ਸੈਕਟਰ-32 ਸਥਿਤ ਸੌਫਿਨ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲਸ ਅਤੇ ਸਬੰਧਿਤ ਸੁਰੱਖਿਆ ਏਜੰਸੀਆਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ 'ਚ ਪੁਲਸ ਜੁੱਟੀ ਹੋਈ ਹੈ।
'SIR ਖ਼ਿਲਾਫ਼ ਮਤਾ ਪੇਸ਼ ਕਰਨ ਵਾਲਾ ਪੰਜਾਬ ਪਹਿਲਾ ਸੂਬਾ', ਵਿਧਾਨ ਸਭਾ 'ਚ CM ਦਾ ਵੱਡਾ ਬਿਆਨ (ਵੀਡੀਓ)
NEXT STORY