ਚੰਡੀਗੜ੍ਹ : ਸਾਲ 2019 ਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਮੰਗਲਵਾਰ ਨੂੰ ਚੰਡੀਗੜ੍ਹ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ, ਜਿਸ ਨੂੰ ਮੁੱਖ ਰੱਖਦਿਆਂ ਇਸ ਸੀਟ ਤੋਂ ਦਾਅਵੇਦਾਰੀ ਕਰਨ ਵਾਲੇ ਉਮੀਦਵਾਰਾਂ ਦੇ ਸਾਹ ਸੁੱਕੇ ਹੋਏ ਹਨ। ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਟਿਕਟ ਦੇ ਮੁੱਖ ਦਾਅਵੇਦਾਰਾਂ 'ਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ, ਸਾਬਕਾ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਸ਼ਾਮਲ ਹਨ।
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀ. ਈ. ਸੀ.) ਦੀ ਮੀਟਿੰਗ 2 ਅਪ੍ਰੈਲ ਨੂੰ ਦਿੱਲੀ 'ਚ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ 'ਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪਰਦੀਪ ਛਾਬੜਾ, ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਕੌਮੀ ਜਨਰਲ ਸਕੱਤਰ ਸੀ ਵੇਣੂਗੋਪਾਲ ਸ਼ਾਮਲ ਹੋਣਗੇ।
ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਚੰਡੀਗੜ੍ਹ ਤੋਂ ਕਿਸ ਨੂੰ ਉਮੀਦਵਾਰੀ ਮਿਲਦੀ ਹੈ।
ਅੱਜ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ 'ਤੇ ਲੱਗੇਗੀ ਮੋਹਰ!
NEXT STORY