ਚੰਡੀਗੜ੍ਹ (ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਖਿਆ ਕਿ ਉਹ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ। ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਸਬੰਧੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ : ਹੱਸਦੇ ਖੇਡਦੇ ਪਰਿਵਾਰ 'ਚ ਪਏ ਕੀਰਨੇ: ਪ੍ਰੀਖਿਆ ਦੇ ਕੇ ਵਾਪਸ ਆ ਰਹੇ ਭੈਣ-ਭਰਾ ਦੀ ਦਰਦਨਾਕ ਹਾਦਸੇ 'ਚ ਮੌਤ
ਬਾਦਲ ਨੇ ਦੋਹਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਦਿੱਲੀ 'ਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੇ ਅਤੇ ਹੋਰ ਜ਼ਰੂਰੀ ਵਸਤਾਂ ਵੀ ਉਨ੍ਹਾਂ ਨੂੰ ਸਪਲਾਈ ਕਰਨਗੇ। ਉਨ੍ਹਾਂ ਨੇ ਕਾਲਕਾ ਤੇ ਸਿਰਸਾ ਦੋਹਾਂ ਨੂੰ ਆਖਿਆ ਕਿ ਉਹ ਇਸ ਸਬੰਧੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨਾਂ ਅਤੇ ਗਰੀਬ ਤੇ ਕਮਜ਼ੋਰ ਵਰਗਾਂ ਦੇ ਸੰਘਰਸ਼ਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਛੇਤੀ ਤੋਂ ਛੇਤੀ ਹੱਲ ਕੀਤੀਆਂ ਜਾਣ ਅਤੇ ਕਿਸਾਨਾਂ ਵੱਲੋਂ ਰੱਦ ਕੀਤੇ ਗਏ 3 ਖੇਤੀਬਾੜੀ ਮੰਡੀਕਰਣ ਸਬੰਧੀ ਨਵੇਂ ਕਾਨੂੰਨ ਤੁਰੰਤ ਰੱਦ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਗਰਭਵਤੀ ਦੀ ਡਿਲਿਵਰੀ ਦੌਰਾਨ ਵੀਡੀਓ ਬਣਾਉਣ ਵਾਲੇ ਖ਼ਿਲਾਫ਼ ਸਿਹਤ ਮਹਿਕਮੇ ਦੀ ਵੱਡੀ ਕਾਰਵਾਈ
ਟੈਕਨਾਲੋਜੀ ਦੇ ਜ਼ਮਾਨੇ 'ਚ ਅਧਿਆਪਕਾਂ ਨੂੰ ਸੁੰਦਰ ਲਿਖਾਈ ਦੀ ਸਿਖਲਾਈ ਦੇਣ ਦੀ ਤਿਆਰੀ
NEXT STORY