ਚੰਡੀਗੜ੍ਹ (ਜ.ਬ.)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਵਰਕਰਾਂ ਅਤੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦੀ ਡਟਵੀਂ ਤੇ ਦਿਲੋਂ ਹਮਾਇਤ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ 3 ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ 'ਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਆਏ ਡਾਕਟਰ ਓਬਰਾਏ, ਕੀਤਾ ਇਹ ਐਲਾਨ
ਕੇਂਦਰ ਜਾਣਬੁੱਝ ਕੇ ਲਟਕਾ ਰਹੀ ਹੈ ਕਿਸਾਨਾਂ ਦੀਆਂ ਮੰਗਾਂ
ਇਥੇ ਜਾਰੀ ਕੀਤੇ ਇਕ ਬਿਆਨ 'ਚ ਸੁਖਬੀਰ ਕਿਹਾ ਕਿ ਇਨਸਾਫ ਲਈ ਲੜਾਈ ਹੁਣ ਅੰਨਦਾਤਾ ਦੀ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਬਣ ਗਈ ਹੈ। ਮੈਨੂੰ ਯਕੀਨ ਹੈ ਕਿ ਲੋਕ ਅੰਦੋਲਨ ਕੇਂਦਰ ਨੂੰ ਝੁਕਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਆਪਣਾ ਪੈਰ ਪਿੱਛੇ ਖਿੱਚ ਰਹੀ ਹੈ ਅਤੇ ਜਾਣਬੁੱਝ ਕੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਬਾਰੇ ਫ਼ੈਸਲਾ ਲਟਕਾ ਰਹੀ ਹੈ। ਇਸ ਨੇ ਅੰਨਦਾਤਾ ਦੀ ਆਵਾਜ਼ ਸੁਣਨ ਤੋਂ ਨਾਂਹ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਘਰ ਦੇ ਭੇਤੀ ਨੇ ਬਣਾਈ ਸੀ ਸੇਲਜ਼ਮੈਨ ਤੋਂ ਲੱਖਾਂ ਰੁਪਏ ਲੁੱਟਣ ਦੀ ਯੋਜਨਾ, ਇੰਝ ਖੁਲ੍ਹਿਆ ਭੇਤ
ਖੇਤੀ ਕਾਨੂੰਨ ਕਿਸਾਨਾਂ ਸਿਰ ਜਬਰੀ ਮੜ੍ਹਨਾ ਠੀਕ ਨਹੀ
ਸੁਖਬੀਰ ਨੇ ਕੇਂਦਰ ਸਰਕਾਰ ਨੂੰ ਤੁਰੰਤ ਦਰੁੱਸਤੀ ਦਾ ਰਾਹ ਫੜਨ ਲਈ ਆਖਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਸਿਰ ਜਬਰੀ ਮੜ੍ਹਨਾ ਠੀਕ ਨਹੀਂ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕਾਨੂੰਨਾਂ ਦੀਆਂ ਵਿਵਸਥਾਵਾਂ ਬਾਰੇ ਵਿਚਾਰ-ਵਟਾਂਦਰਾ ਹੀ ਨਹੀਂ ਕੀਤਾ ਤੇ ਹੁਣ ਕਿਸਾਨਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਉਨ੍ਹਾਂ ਨੂੰ ਪ੍ਰਵਾਨ ਨਹੀਂ ਹਨ। ਇਸ ਲਈ ਕੇਂਦਰ ਨੂੰ ਇਹ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ।
ਨੋਟ : ਕਿਸਾਨੀ ਸੰਘਰਸ਼ ਦੇ ਚੱਲਦਿਆਂ ਕਿਸਾਨਾਂ ਵਲੋਂ 8 ਨੂੰ ਦਿੱਤੀ ਗਈ ਭਾਰਤ ਬੰਦ ਕਾਲ ਨੂੰ ਤੁਸੀਂ ਕਿਸ ਤਰ੍ਹਾਂ ਵੇਖਦੇ ਹੋ, ਦਿਓ ਆਪਣੀ ਰਾਏ
‘ਕੈਪਟਨ ਖਿਲਾਫ ਟਿੱਪਣੀਆਂ ਕਰਨ ਦੀ ਬਜਾਏ ਕੇਂਦਰ ਨੂੰ ਨਿਸ਼ਾਨਾ ਬਣਾਵੇ ਸੁਖਬੀਰ : ਜਾਖੜ’
NEXT STORY