ਅੰਮ੍ਰਿਤਸਰ(ਸੁਮਿਤ)- ਕੰਡਕਟਰ ਦੀ ਬਹਾਲੀ ਦੇ ਮਾਮਲੇ ਨੂੰ ਸ਼ਾਂਤ ਕਰਨ ਲਈ ਚੰਡੀਗੜ੍ਹ ਦੀ ਟੀਮ ਅੰਮ੍ਰਿਤਸਰ ਪਹੁੰਚੀ ਪਰ ਮਾਮਲਾ ਸ਼ਾਂਤ ਕਰਨ ਲਈ ਕੋਈ ਸਮਝੌਤਾ ਨਹੀਂ ਹੋ ਸਕਿਆ, ਜਿਸ ਕਾਰਨ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਵੱਲੋਂ 13 ਨਵੰਬਰ ਨੂੰ 12 ਵਜੇ ਹੜਤਾਲ ਕਰਨ ਦਾ ਐਲਾਨ ਕਰਦਿਆਂ ਪੰਜਾਬ ’ਚ ਦੁਪਹਿਰ ਨੂੰ ਪਨਬੱਸ ਸੇਵਾ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ- ਹਿੰਦੂ ਨੇਤਾ ਸੁਧੀਰ ਸੂਰੀ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ
ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੂਰੇ ਪੰਜਾਬ ’ਚ 2 ਘੰਟੇ ਲਈ ਸਾਰੇ ਬੱਸ ਸਟੈਂਡਾਂ ਨੂੰ ਖੁੱਲ੍ਹਾ ਰੱਖ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਅੰਮ੍ਰਿਤਸਰ ਦੇ ਬੱਸ ਸਟੈਂਡ ਨੇ ਇਸ ਚੱਕਾ ਜਾਮ ’ਚ ਸ਼ਮੂਲੀਅਤ ਨਹੀਂ ਕੀਤੀ। ਬੱਸਾਂ ਦਾ ਚੱਕਾ ਜਾਮ ਕਰ ਕੇ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਅੰਮ੍ਰਿਤਸਰ ਬੱਸ ਸਟੈਂਡ ਨੂੰ ਬੰਦ ਨਾ ਕਰਨ ਦਾ ਕਾਰਨ ਚੰਡੀਗੜ੍ਹ ਤੋਂ ਆਈ ਟੀਮ ਸੀ। ਇਸ ਦਾ ਮੁੱਖ ਉਦੇਸ਼ ਇਸ ਮੁੱਦੇ ਨੂੰ ਜਲਦ ਤੋਂ ਜਲਦ ਖ਼ਤਮ ਕਰਨਾ ਸੀ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ
ਟੀਮ ਨੇ ਅੰਮ੍ਰਿਤਸਰ-2 ਦੇ ਡਿਪੂ ਪ੍ਰਧਾਨ ਕੇਵਲ ਸਿੰਘ ਸਮੇਤ 4 ਅਹਿਮ ਅਧਿਕਾਰੀਆਂ ਨਾਲ ਗੱਲ ਕਰ ਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਨਹੀਂ ਬਣੀ। ਅੰਮ੍ਰਿਤਸਰ-1 ਦੇ ਚੇਅਰਮੈਨ ਜੋਧ ਸਿੰਘ ਨੇ ਦੱਸਿਆ ਕਿ ਕੰਡਕਟਰ ਪ੍ਰਿਥਵੀਪਾਲ ਸਿੰਘ ਨੂੰ ਬਿਨਾਂ ਸ਼ਰਤ ਟੈਂਕੀ ਤੋਂ ਬਹਾਲ ਕਰਨ ਅਤੇ 12 ਕੰਡਕਟਰਾਂ ਦੀ ਫਿਰੋਜ਼ਪੁਰ ਅਤੇ ਪੱਟੀ ਡਿਪੂਆਂ ’ਚ ਬਦਲੀ ਰੱਦ ਕਰਨ ਦੀ ਤਜਵੀਜ਼ ਸੀ, ਜਿਸ ’ਤੇ ਸਹਿਮਤੀ ਨਹੀਂ ਬਣ ਸਕੀ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਦੁਪਹਿਰ 12 ਵਜੇ ਤੱਕ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਪੀ. ਆਰ. ਟੀ. ਸੀ. ਬੱਸਾਂ ਵੀ ਸੜਕਾਂ ’ਤੇ ਚੱਲਦੀਆਂ ਨਜ਼ਰ ਨਹੀਂ ਆਉਣਗੀਆਂ।
ਹਿੰਦੂ ਨੇਤਾ ਸੁਧੀਰ ਸੂਰੀ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ
NEXT STORY