ਚੰਡੀਗੜ੍ਹ : ਪੰਜਾਬ ਦਾ ਬੀਜ ਘੁਟਾਲਾ ਹੁਣ ਕੇਂਦਰ ਸਰਕਾਰ ਤੱਕ ਪਹੁੰਚ ਚੁੱਕਾ ਹੈ। ਇਸ ਮਾਮਲੇ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੈਪਟਨ ਸਰਕਾਰ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਰਿਪੋਰਟ ਦੇ ਆਧਾਰ 'ਤੇ ਹੀ ਕੇਂਦਰ ਸਰਕਾਰ ਵਲੋਂ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਐੱਮ.ਐੱਸ.ਪੀ. ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਇਸ ਦੇ ਆਧਾਰ 'ਤੇ ਹੀ ਖਰੀਦ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਨੂੰ ਮਰਜ਼ੀ ਦਾ ਮੁੱਲ ਮਿਲਣ ਦੇ ਹੱਕ 'ਚ ਹਾਂ, ਥੋਪਣ ਦੇ ਹੱਕ 'ਚ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦਾ ਅਕਾਲੀ ਦਲ, ਗਠਜੋੜ 'ਤੇ ਕੋਈ ਖਤਰਾ ਨਹੀਂ ਹੈ ਕਿਉਂਕਿ ਸਿਆਸਤ 'ਚ ਅਜਿਹੀ ਬਿਆਨਬਾਜ਼ੀ ਹੁੰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਨਰਿੰਦਰ ਤੋਮਰ ਨੇ ਭਗਵੰਤ ਵਲੋਂ ਕਿਸਾਨ ਬਿੱਲ 'ਤੇ ਚੁੱਕੇ ਸਵਾਲਾਂ 'ਤੇ ਬੋਲਦਿਆਂ ਕਿਹਾ ਕਿ ਕਿਸਾਨੀ ਦੇ ਮੁੱਦੇ 'ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਮਾਨ ਨੂੰ ਖੇਤੀਬਾੜੀ ਵਿਸ਼ੇ ਨੂੰ ਸਮਝਣਾ ਚਾਹੀਦਾ ਹੈ।
ਭਗਵੰਤ ਮਾਨ ਵਲੋਂ ਮੋਦੀ ਸਰਕਾਰ ਦੇ ਆਰਡੀਨੈਂਸ ਦਾ ਵਿਰੋਧ, ਕਾਂਗਰਸ ਤੇ ਅਕਾਲੀ ਦਲ 'ਤੇ ਵਿੰਨ੍ਹੇ ਨਿਸ਼ਾਨੇ
NEXT STORY