ਚੰਡੀਗੜ੍ਹ (ਭੁੱਲਰ) - ਯੂਨਾਈਟਿਡ ਸਿੱਖ ਮੂਵਮੈਂਟ ਦੇ ਆਗੂਆਂ ਨੇ ਕਿਹਾ ਕਿ ਭਾਵੇਂ ਸਿੱਖ ਜਗਤ ਲਈ ਇਹ ਚੰਗੀ ਖਬਰ ਹੈ ਕਿ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਨੇ ਆਪਣੀ 61 ਪੰਨਿਆਂ ਦੀ ਰਿਪੋਰਟ 'ਚ ਨਤੀਜਾ ਤਾਂ ਕੱਢਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸੁਖਬੀਰ ਬਾਦਲ, ਸੁਮੇਧ ਸੈਣੀ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਲੋਂ ਪਹਿਲਾਂ ਘੜੀ ਯੋਜਨਾ ਦਾ ਨਤੀਜਾ ਸੀ। ਐੱਸ.ਆਈ.ਟੀ. ਵਲੋਂ ਪੇਸ਼ ਚਾਰਜਸ਼ੀਟ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਸਪੱਸ਼ਟ ਹੋਇਆ ਹੈ ਕਿ ਤੱਥਾਂ ਅਤੇ ਗਵਾਹੀਆਂ ਦੇ ਆਧਾਰ 'ਤੇ ਕਿਸੇ ਨੂੰ ਦੋਸ਼ੀਆਂ 'ਚ ਸ਼ਾਮਲ ਨਹੀਂ ਕੀਤਾ ਗਿਆ। ਮੂਵਮੈਂਟ ਦੇ ਚੇਅਰਮੈਨ ਡਾ. ਭਗਵਾਨ ਸਿੰਘ, ਵਾਈਸ ਚੇਅਰਮੈਨ ਗੁਰਨਾਮ ਸਿੰਘ ਸਿੱਧੂ, ਸਕੱਤਰ ਜਨਰਲ ਕੈਪਟਨ ਚੰਨਣ ਸਿੰਘ ਸਿੱਧੂ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਈ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਮਿਲੀਭੁਗਤ ਵਾਲਾ ਬਿਆਨ 100 ਫੀਸਦੀ ਸੱਚ ਹੈ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਕਰੜੀ ਮੁਸ਼ੱਕਤ ਕੀਤੀ ਜਾ ਰਹੀ ਹੈ।
ਪਸ਼ਚਾਤਾਪ ਦਿਵਸ ਸਮਾਗਮ 'ਚ ਪੰਥਕ ਆਗੂਆਂ ਨੇ ਵਿਰੋਧੀਆਂ ਨੂੰ ਲਿਆ ਨਿਸ਼ਾਨੇ 'ਤੇ
NEXT STORY