ਪਟਿਆਲਾ, (ਬਲਜਿੰਦਰ)- ਹਲਕਾ ਸਨੌਰ ਵਿਚ ਪੈਂਦੇ ਵਾਰਡ ਨੰ. 17 ਅਧੀਨ ਅਮਨ ਨਗਰ ਇਲਾਕੇ ਦੇ ਪਿਛਲੇ ਕਈ ਦਿਨਾਂ ਤੋਂ ਬੰਦ ਸੀਵਰੇਜ ਨੂੰ ਚਾਲੂ ਕਰਵਾਉਣ ਲਈ ਖੁਦ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਮੌਕੇ 'ਤੇ ਪਹੁੰਚ ਗਏ। ਇਥੇ ਸੀਵਰੇਜ ਪਿਛਲੇ ਕਈ ਦਿਨਾਂ ਤੋਂ ਜਾਮ ਸੀ, ਜਿਸ ਨੂੰ ਲੈ ਕੇ ਇਲਾਕਾ ਨਿਵਾਸੀਆਂ ਵੱਲੋਂ ਰੋਸ ਵੀ ਪ੍ਰਗਟ ਕੀਤਾ ਗਿਆ ਸੀ।
ਵਿਧਾਇਕ ਚੰਦੂਮਾਜਰਾ ਨੇ ਮੌਕੇ 'ਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਸੀਵਰੇਜ ਖੁਲ੍ਹਵਾਇਆ ਅਤੇ ਇਲਾਕੇ ਦੇ ਲੋਕਾਂ ਨੂੰ ਇਸ ਦੇ ਪੱਕੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰ ਵਿਕਾਸ ਅਤੇ ਨਾ ਮਿਲ ਰਹੀਆਂ ਸਹੂਲਤਾਂ ਬਾਰੇ ਇਲਾਕੇ ਦੀ ਆਗੁ ਬੀਬੀ ਮਹਿੰਦਰ ਕੌਰ ਨੇ ਵੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਜਾਣੂ ਕਰਵਾਇਆ। ਇਸ ਸਮੇਂ ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਹਲਕੇ ਦਾ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦੇ ਹਲਕੇ ਵਿਚ ਵਿਕਾਸ ਅਤੇ ਸਹੂਲਤਾਂ ਦੇਣ ਦੀ ਜੋ ਗੱਲ ਹੈ, ਉਸ ਤੋਂ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ। ਇਸ ਮੌਕੇ ਗੁਰਸੇਵਕ ਸਿੰਘ, ਹਰਿੰਦਰ ਸਿੰਘ, ਜੈ ਭਗਵਾਨ, ਰੇਖਾ ਰਾਣੀ, ਪਾਸੀ ਜੀ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ ਲੱਕੀ ਅਤੇ ਡਾ. ਰਾਜੀਵ ਆਦਿ ਹਾਜ਼ਰ ਸਨ।
ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ : ਹੈਰੀਮਾਨ
NEXT STORY