ਲੁਧਿਆਣਾ (ਮੁੱਲਾਂਪੁਰੀ)- ਅਕਾਲੀ ਦਲ ਪੁਨਰ ਸੁਰਜੀਤ ਨਾਲ ਸਬੰਧਤ ਤੇ ਸਾਬਕਾ ਵਜ਼ੀਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਤੇ ਅਗਲੇ ਦਿਨ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਹੁਣ ਇਹ ਦੋਵੇਂ ਪਿਓ-ਪੁੱਤ ਮੁੜ ਆਪਣੀ ਪੁਰਾਣੀ ਪਾਰਟੀ ਭਾਵ ਸ਼੍ਰੋਮਣੀ ਅਕਾਲੀ ਦਲ (ਬ) ਦੀ ਗੱਡੀ ਅੱਜ ਚੜ੍ਹਨਗੇ।
ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਇਸ ਤੋਂ ਪਹਿਲਾਂ 2005 ਦੇ ਲਾਗੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੀ ਅਕਾਲੀ ਦਲ ਭੰਗ ਕਰ ਕੇ ਉਸ ਵੇਲੇ ਦੇ ਮਰਹੂਮ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਘਰ ਵਾਪਸੀ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਦਾ ਸਪੁੱਤਰ ਸਨੌਰ ਤੋਂ ਵਿਧਾਇਕ ਬਣ ਗਿਆ ਸੀ। ਹੁਣ ਜਾਣਕਾਰ ਸੂਤਰਾਂ ਨੇ ਦੱਸਿਆ ਕਿ ਜੇਕਰ ਪ੍ਰੋ. ਚੰਦੂਮਾਜਰਾ ਮੁੜ ਬਾਦਲ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਤਾਂ ਉਨ੍ਹਾਂ ਦੇ ਪੁੱਤਰ ਦੀ ਟਿਕਟ ਲਈ ਪਾਰਟੀ ਹਰੀ ਝੰਡੀ ਦੇ ਸਕਦੀ ਹੈ। ਭਾਵੇਂ ਉੱਥੇ ਦੋ ਮੌਜੂਦਾ ਵਿਧਾਇਕਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ ਪਰ ਉਹ ਸੀਟ ਅਕਾਲੀ ਦਲ ਦੇ ਹਿੱਸੇ ਆਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਵਿਚ ਗਿਆ ਸਨੌਰ ਦੇ ਮੌਜੂਦਾ ਵਿਧਾਇਕ ਨੂੰ ਭਾਜਪਾ ਟਿਕਟ ਦਿੰਦੀ ਹੈ ਜਾਂ ਨਹੀਂ।
ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
NEXT STORY