ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਗਿਆਨ ਚੰਡੀਗੜ੍ਹ ਨੇ 18 ਅਕਤੂਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ 'ਚ 14 ਅਤੇ 15 ਅਕਤੂਬਰ ਨੂੰ ਭਾਰੀ ਮੀਂਹ, ਗਰਜ-ਚਮਕ, ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਦੀ ਇਸ ਤਬਦੀਲੀ ਕਾਰਨ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ।
ਇਹ ਵੀ ਪੜ੍ਹੋ: ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
'ਯੈਲੋ ਅਲਰਟ' ਜਾਰੀ
ਮੌਸਮ ਵਿਭਾਗ ਵੱਲੋਂ 14 ਅਤੇ 15 ਅਕਤੂਬਰ ਲਈ ਪੰਜਾਬ 'ਚ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਮੇਤ ਔਰਤ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ
ਕਿਸਾਨਾਂ ਲਈ ਸਲਾਹ
ਹਨ੍ਹੇਰੀ-ਝੱਖੜ ਅਤੇ ਗੜੇਮਾਰੀ ਕਾਰਨ ਖੇਤਾਂ 'ਚ ਖੜ੍ਹੀਆਂ ਫ਼ਸਲਾਂ, ਬਾਗ਼ਬਾਨੀ ਵਾਲੀਆਂ ਫ਼ਸਲਾਂ, ਬਿਜਲੀ ਅਤੇ ਸੰਚਾਰ ਲਾਈਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਝੋਨੇ ਦੀ ਕਟਾਈ ਅਤੇ ਖ਼ਰੀਦ ਦੇ ਸੀਜ਼ਨ ਨੂੰ ਵੇਖਦਿਆਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਕੱਟੀ ਹੋਈ ਫ਼ਸਲ ਨੂੰ ਸੁਰੱਖਿਅਤ ਥਾਂ ’ਤੇ ਰੱਖਿਆ ਜਾਵੇ ਅਤੇ ਤਰਪਾਲ ਨਾਲ ਢੱਕਿਆ ਜਾਵੇ। ਤੇਜ਼ ਹਵਾਵਾਂ ਅਤੇ ਮੀਂਹ ਤੋਂ ਫ਼ਸਲ ਨੂੰ ਬਚਾਉਣ ਲਈ ਪਹਿਲਾਂ ਤੋਂ ਪ੍ਰਬੰਧ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।
ਪੱਛਮੀ ਗੜਬੜੀ ਕਾਰਨ ਬਦਲ ਰਿਹਾ ਮੌਸਮ
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਉੱਤਰੀ ਭਾਰਤ ਦੇ ਮੌਸਮ ’ਤੇ ਅਸਰ ਪੈ ਰਿਹਾ ਹੈ। ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਉੱਪਰ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ ਅਤੇ ਉੱਪਰੀ ਵਾਯੂਮੰਡਲ 'ਚ ਇਕ ਦ੍ਰੋਣੀ ਵੀ ਸਰਗਰਮ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਤੂਫ਼ਾਨ ਦੌਰਾਨ ਘਰਾਂ ਅੰਦਰ ਰਹਿਣ, ਦਰੱਖ਼ਤਾਂ ਹੇਠਾਂ ਖੜ੍ਹੇ ਹੋਣ ਤੋਂ ਬਚਣ ਅਤੇ ਬਿਜਲੀ ਦੇ ਉਪਕਰਨਾਂ ਤੋਂ ਦੂਰ ਰਹਿਣ। ਖ਼ਰਾਬ ਮੌਸਮ ਦੌਰਾਨ ਬੇਲੋੜੀ ਯਾਤਰਾ ਨਾ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ ਜਾਨ
NEXT STORY