ਚੰਡੀਗੜ੍ਹ,(ਰਮਨਜੀਤ)- ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਦੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ 'ਚ ਛੁੱਟੀਆਂ, ਜੋ ਪਹਿਲਾਂ 25 ਤੋਂ 31 ਦਸੰਬਰ ਤੱਕ ਤੈਅ ਕੀਤੀਆਂ ਗਈਆਂ ਸਨ, ਉਹ ਛੁੱਟੀਆਂ ਹੁਣ 5 ਜਨਵਰੀ, 2020 ਤੱਕ ਵਧਾ ਦਿੱਤੀਆਂ ਗਈਆਂ ਹਨ। ਬੁਲਾਰੇ ਨੇ ਇਹ ਵੀ ਦੱਸਿਆ ਕਿ ਆਂਗਣਵਾੜੀ ਵਰਕਰ ਇਹ ਵੀ ਯਕੀਨੀ ਬਣਾਉਣਗੇ ਕਿ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਰਾਸ਼ਨ ਦਾ ਹਿੱਸਾ ਹਫ਼ਤਾਵਾਰ ਅਧਾਰ 'ਤੇ ਮਿਲੇ, ਜੋ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਤੇ ਸਰਕਲ ਸੁਪਰਵਾਈਜ਼ਰ ਤੱਕ ਪਹੁੰਚਾਇਆ ਜਾਵੇਗਾ ਅਤੇ ਸਬੰਧਤ ਬਲਾਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਇਸ ਨੂੰ ਯਕੀਨੀ ਬਣਾਏਗਾ।
ਮਾਨਸਾ 'ਚ ਕਰੋੜਾਂ ਦੀ ਲਾਗਤ ਨਾਲ ਬਣਿਆ ਪਾਰਕ ਵਿਵਾਦਾਂ 'ਚ, ਹਾਈਕੋਰਟ ਪੁੱਜਾ ਮਾਮਲਾ
NEXT STORY