ਚੰਡੀਗੜ੍ਹ : ਪਹਿਲੀ ਮਾਰਚ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲੀ ਮਾਰਚ ਤੋਂ ਸੂਬੇ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ।

ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਇਮਰੀ ਸਕੂਲਾਂ ’ਚ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ, ਜਦਕਿ ਮਿਡਲ/ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ 2:50 ’ਤੇ ਸਾਰੀ ਛੁੱਟੀ ਹੋਵੇਗੀ।
ਪੰਜਾਬ ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
NEXT STORY