ਲੁਧਿਆਣਾ (ਵਿੱਕੀ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। PSEB ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਾਰੀਖ਼ ਬਦਲ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - Indigo Flight 'ਚ ਯਾਤਰੀ ਦਾ ਹੈਰਾਨੀਜਨਕ ਕਾਰਾ, ਐਮਰਜੈਂਸੀ ਗੇਟ ਖੋਲ੍ਹ ਕੇ ਪਾ ਦਿੱਤੀਆਂ ਭਾਜੜਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀ.ਬੀ.ਐੱਸ.ਸੀ. ਵੱਲੋਂ 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਕਰਨ, ਜੀ-20 ਸਿਖਰ ਸੰਮੇਲਨ, ਹੋਲਾ-ਮੁਹੱਲਾ, ਬੋਰਡ ਦੇ ਪ੍ਰਬੰਧਕੀ/ਵਿੱਤੀ ਪੱਖ ਦੇ ਨਤੀਜਿਆਂ ਦੇ ਐਲਾਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣ ਦੀ ਮਿਤੀ ਨੂੰ ਧਿਆਨ ਵਿਚ ਰੱਖਦਿਆਂ ਹੋਏ ਪ੍ਰੀਖਿਆਵਾਂ ਦੀ ਮਿਤੀ ਵਿਚ ਬਦਲਾਅ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੁਫ਼ਤ ਬਿਜਲੀ ਵਾਲੇ ਸਾਵਧਾਨ, ਜੇ ਕੀਤਾ ਇਹ ਕੰਮ ਤਾਂ ਬੰਦ ਹੋ ਸਕਦੀ ਹੈ ਸਹੂਲਤ!
PSEB ਦੇ ਸੁਪਰਡੈਂਟ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਫਰਵਰੀ ਤੋਂ 6 ਮਾਰਚ, 8ਵੀਂ ਦੀਆਂ ਪ੍ਰੀਖਿਆਵਾਂ 25 ਫਰਵਰੀ ਤੋਂ 21 ਮਾਰਚ, 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਮਾਰਚ ਤੋਂ 20 ਅਪ੍ਰੈਲ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20 ਫਰਵਰੀ ਤੋਂ 20 ਅਪ੍ਰੈਲ ਤਕ ਹੋਣਗੀਆਂ।
ਜਮਾਤ |
ਪ੍ਰੀਖਿਆ ਸ਼ੁਰੂ ਹੋਣ ਦੀ ਤਾਰੀਖ਼ |
ਪ੍ਰੀਖਿਆ ਖ਼ਤਮ ਹੋਣ ਦੀ ਤਾਰੀਖ਼ |
5ਵੀਂ
|
27 ਫਰਵਰੀ |
6 ਮਾਰਚ |
8ਵੀਂ |
25 ਫਰਵਰੀ |
21 ਮਾਰਚ |
10ਵੀਂ |
24 ਮਾਰਚ |
20 ਅਪ੍ਰੈਲ |
12ਵੀਂ |
20 ਫਰਵਰੀ |
20 ਅਪ੍ਰੈਲ |
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸਸਕਾਰ ’ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਜੀਜੇ-ਸਾਲੇ ਦੀ ਦਰਦਨਾਕ ਮੌਤ
NEXT STORY