ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈ. ਪੰਜਾਬੀਆਂ ਦੇ ਵਿਭਿੰਨ ਮਸਲਿਆਂ ਨੂੰ ਹੱਲ ਕਰਨ ਦੇ ਮਕਸਦ ਨਾਲ ਆਯੋਜਿਤ ਕੀਤੀਆਂ ਜਾ ਰਹੀਆਂ ਐੱਨ. ਆਰ. ਆਈ. ਮਿਲਣੀਆਂ ਦੀਆਂ ਤਾਰੀਖਾਂ ’ਚ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਬਦਲਾਅ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐੱਨ. ਆਰ. ਆਈ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੇਂ ਪ੍ਰੋਗਰਾਮ ਅਧੀਨ ਸੰਗਰੂਰ ਵਿਖੇ 16 ਫ਼ਰਵਰੀ ਦੀ ਥਾਂ 29 ਫ਼ਰਵਰੀ ਨੂੰ ਅਤੇ ਫਿਰੋਜ਼ਪੁਰ ਵਿਖੇ 22 ਫ਼ਰਵਰੀ ਦੀ ਥਾਂ 27 ਫ਼ਰਵਰੀ ਨੂੰ ਐੱਨ. ਆਰ. ਆਈ. ਮਿਲਣੀ ਆਯੋਜਿਤ ਕੀਤੀ ਜਾਵੇਗੀ।
ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 3 ਫ਼ਰਵਰੀ ਅਤੇ 9 ਫ਼ਰਵਰੀ ਨੂੰ ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਐੱਨ. ਆਰ. ਆਈ. ਮਿਲਣੀਆਂ ਕਰਵਾ ਚੁੱਕੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਇਸ ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਉਨ੍ਹਾਂ ਦੱਸਿਆ ਕਿ ਮਿਲਣੀ ਪ੍ਰੋਗਰਾਮ ਮੌਕੇ ਪ੍ਰਾਪਤ ਸ਼ਿਕਾਇਤਾਂ ਨੂੰ ਜਲਦੀ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੱਗ ਨਾਲ ਕੀਤਾ ਜਾ ਸਕੇ। ਇਸ ਮੌਕੇ ਪ੍ਰਮੁੱਖ ਸਕੱਤਰ ਐੱਨ. ਆਰ. ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਸਕੱਤਰ ਕੰਵਲਪ੍ਰੀਤ ਬਰਾੜ ਅਤੇ ਏ. ਡੀ. ਜੀ. ਪੀ. ਐੱਨ. ਆਰ. ਆਈ. ਪ੍ਰਵੀਨ ਕੁਮਾਰ ਸਿਨਹਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਅਧੀਨ ਵੱਡੀ ਕਾਰਵਾਈ, 533 ਗਲਤ ਬਿੱਲਾਂ ਲਈ 3 ਕਰੋੜ ਤੋਂ ਵੱਧ ਦਾ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ
NEXT STORY