ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਦੇ ਸੰਗਰੂਰ ਜ਼ਿਲ੍ਹੇ 'ਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਚੰਨੀ ਨੇ ਮਾਮਲੇ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਪੂਰੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੇ ਵਫ਼ਦ ਨੇ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵੱਲੋਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਗੁਲਜ਼ਾਰ ਸਿੰਘ ਦੀ ਮੌਤ ਅਤੇ ਸੂਬੇ 'ਚ ਲੋਕਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਕਥਿਤ ਤੌਰ ’ਤੇ ਦਬਾਉਣ ਦੇ ਮੁੱਦੇ ਰਾਜਪਾਲ ਸਾਹਮਣੇ ਰੱਖੇ ਗਏ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਦੋਸ਼ ਲਾਇਆ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹ ਕਿ ਗੁਲਜ਼ਾਰ ਸਿੰਘ ਦੀ ਮੌਤ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਜੁੜੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਕੇਸ ਸੀ. ਬੀ. ਆਈ. ਨੂੰ ਸੌਂਪਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਸਰਕਾਰ ਨੂੰ ਇਸ ਹੱਕ ਦਾ ਸਨਮਾਨ ਕਰਨਾ ਚਾਹੀਦਾ ਹੈ।
ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
NEXT STORY