Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:27:59 AM

  • shameful thing came out of fried chicken  filed a lawsuit against popeyes

    Fried Chicken 'ਚੋਂ ਨਿਕਲੀ ਸ਼ਰਮਨਾਕ ਚੀਜ਼,...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • took batting tuition from this player  the very next day it rained sixes

    ਇਸ ਖਿਡਾਰੀ ਤੋਂ ਲਈ ਬੈਟਿੰਗ ਦੀ ਟਿਊਸ਼ਨ, ਅਗਲੇ ਹੀ...

  • india journey in the men  s hockey world cup from 1971 to 2023

    ਪੁਰਸ਼ ਹਾਕੀ ਵਿਸ਼ਵ ਕੱਪ ’ਚ 1971 ਤੋਂ 2023 ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 900 ਏਕੜ ਸਰਕਾਰੀ ਜ਼ਮੀਨ ਦੱਬਣ ਵਾਲੇ ਸਾਬਕਾ ਮੁੱਖ ਮੰਤਰੀਆਂ 'ਤੇ ਤੁਰੰਤ ਮੁਕੱਦਮਾ ਦਰਜ ਕਰੇ ਚੰਨੀ ਸਰਕਾਰ: ਮਾਨ

PUNJAB News Punjabi(ਪੰਜਾਬ)

900 ਏਕੜ ਸਰਕਾਰੀ ਜ਼ਮੀਨ ਦੱਬਣ ਵਾਲੇ ਸਾਬਕਾ ਮੁੱਖ ਮੰਤਰੀਆਂ 'ਤੇ ਤੁਰੰਤ ਮੁਕੱਦਮਾ ਦਰਜ ਕਰੇ ਚੰਨੀ ਸਰਕਾਰ: ਮਾਨ

  • Updated: 13 Dec, 2021 08:25 PM
Chandigarh
channi govt should immediately file suit against former chief ministers   mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਵੱਲੋਂ ਰਾਜਧਾਨੀ (ਚੰਡੀਗੜ੍ਹ) ਨਾਲ ਲੱਗਦੇ ਜ਼ਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਦੇ ਇਲਾਕੇ 'ਚ 900 ਏਕੜ ਸਰਕਾਰੀ ਤੇ ਸ਼ਾਮਲਾਤੀ ਜ਼ਮੀਨਾਂ 'ਤੇ ਦੋ ਸਾਬਕਾ ਮੁੱਖ ਮੰਤਰੀਆਂ ਦੇ ਨਜਾਇਜ਼ ਕਬਜ਼ੇ ਹੋਣ ਸੰਬੰਧੀ ਕੀਤੇ ਖ਼ੁਲਾਸੇ ਦਾ ਸਖ਼ਤ ਨੋਟਿਸ ਲਿਆ ਹੈ। ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਇਸ ਬਾਰੇ ਤੁਰੰਤ ਕਾਰਵਾਈ (ਐਕਸ਼ਨ) ਦੀ ਮੰਗ ਕਰਨ ਦੇ ਨਾਲ-ਨਾਲ ਸਵਾਲ ਕੀਤਾ ਕਿ ਸਰਕਾਰ ਦੱਸੇ ਕਿ 2 ਸਾਬਕਾ ਮੁੱਖ ਮੰਤਰੀ ਕਿਹੜੇ ਹਨ, ਜਿਨ੍ਹਾਂ ਨੇ ਸਿਰਫ਼ ਇੱਕ ਜ਼ਿਲ੍ਹੇ 'ਚ ਹੀ ਡੇਢ ਲੱਖ ਕਰੋੜ ਰੁਪਏ ਦੀ ਸਰਕਾਰੀ ਤੇ ਸ਼ਾਮਲਾਤੀ ਜ਼ਮੀਨ ਦੱਬ ਰੱਖੀ ਹੈ? ਸਰਕਾਰ ਇਹ ਵੀ ਸਪੱਸ਼ਟ ਕਰੇ ਕਿ ਉਹ ਕਿਹੜੇ ਕਾਰਨ ਜਾਂ ਮਜਬੂਰੀਆਂ ਹਨ ਕਿ ਸਰਕਾਰ ਐਨੇ ਵੱਡੇ ਲੈਂਡ (ਜ਼ਮੀਨ) ਮਾਫ਼ੀਆ ਨੂੰ ਸਿੱਧਾ ਹੱਥ ਕਿਉਂ ਨਹੀਂ ਪਾ ਰਹੀ?

ਇਹ ਵੀ ਪੜ੍ਹੋ- ਪੀ.ਐੱਮ. ਮੋਦੀ ਨੇ ਦਸ਼ਾਸ਼ਵਮੇਧ ਘਾਟ 'ਤੇ ਕਰੂਜ਼ ਤੋਂ ਕੀਤੇ ਆਰਤੀ ਦੇ ਦਰਸ਼ਨ
ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਜਸਟਿਸ ਕੁਲਦੀਪ ਸਿੰਘ ਕਮਿਸ਼ਨ ਦੀ ਜਿਸ ਰਿਪੋਰਟ ਦੇ ਆਧਾਰ 'ਤੇ ਦੱਸਿਆ ਹੈ ਕਿ ਡੇਢ ਲੱਖ ਕਰੋੜ ਰੁਪਏ ਦੀ ਕੀਮਤ ਵਾਲੀ 900 ਏਕੜ ਜ਼ਮੀਨ ਸਿਰਫ਼ 2 ਸਾਬਕਾ ਮੁੱਖ ਮੰਤਰੀਆਂ ਦੇ ਪਰਿਵਾਰਾਂ ਨੇ ਦੱਬੀ ਹੋਈ ਹੈ, ਉਸ ਰਿਪੋਰਟ 'ਚ ਉਨ੍ਹਾਂ ਦੋਵਾਂ ਸਾਬਕਾ ਮੁੱਖ ਮੰਤਰੀਆਂ ਦੇ ਨਾਮ ਵੀ ਜ਼ਰੂਰ ਲਿਖੇ ਹੋਣਗੇ, ਫਿਰ ਇਹ ਨਾਮ ਜਨਤਕ ਕਰਨ ਤੋਂ ਕਾਂਗਰਸ ਪਾਰਟੀ ਅਤੇ ਕਾਂਗਰਸ ਸਰਕਾਰ ਕਿਉਂ ਟਲ਼ ਰਹੀ ਹੈ? ਨਵਜੋਤ ਸਿੰਘ ਸਿੱਧੂ ਵੀ ਸਪੱਸ਼ਟ ਕਰਨ ਕਿ ਦੋ ਨਾਮ ਜਨਤਕ ਕਰਨ 'ਚ ਉਨ੍ਹਾਂ ਨੂੰ ਕਿਉਂ ਝਿਜਕ ਆ ਰਹੀ ਹੈ?
ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸਰਕਾਰਾਂ 'ਚ ਹਿੰਮਤ ਹੋਵੇ ਤਾਂ ਉਪਰੋਕਤ 2 ਸਾਬਕਾ ਮੁੱਖ ਮੰਤਰੀਆਂ ਦੇ ਨਜਾਇਜ਼ ਕਬਜ਼ੇ ਹਟਾ ਕੇ ਪੰਜਾਬ ਦੇ ਸਾਰੇ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਹੋ ਸਕਦੀ ਹੈ, ਜੋ ਲਗਭਗ ਡੇਢ ਲੱਖ ਕਰੋੜ ਰੁਪਏ ਬਣਦੀ ਹੈ।
ਮਾਨ ਨੇ ਕਿਹਾ ਕਿ ਚੰਡੀਗੜ੍ਹ ਦੇ ਆਲ਼ੇ ਦੁਆਲ਼ੇ ਦੀਆਂ ਸਰਕਾਰੀ ਅਤੇ ਸ਼ਾਮਲਾਤੀ ਜ਼ਮੀਨਾਂ 'ਤੇ ਸਿਆਸਤਦਾਨਾਂ, ਉੱਚ- ਅਧਿਕਾਰੀਆਂ ਅਤੇ ਹੋਰ ਰਸੂਖ਼ਵਾਨਾਂ ਦੇ ਨਜਾਇਜ਼ ਅਤੇ ਗ਼ਲਤ-ਮਲ਼ਤ ਤਰੀਕੇ ਨਾਲ ਕੀਤੇ ਕਬਜ਼ਿਆਂ ਬਾਰੇ ਗਠਿਤ ਹੋਏ ਜਸਟਿਸ ਕੁਲਦੀਪ ਸਿੰਘ ਕਮਿਸ਼ਨ ਨੇ 2013 ਨੂੰ ਆਪਣੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈਕੋਰਟ ਹਵਾਲੇ ਕਰ ਦਿੱਤੀ ਸੀ, ਪ੍ਰੰਤੂ 8 ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਨੇ ਇਸ ਰਿਪੋਰਟ ਉੱਪਰ ਕਾਰਵਾਈ ਕਰਨ ਦੀ ਜੁਰਅਤ ਨਹੀਂ ਦਿਖਾਈ, ਕਿਉਂਕਿ  ਸੱਤਾਧਾਰੀ ਖ਼ੁਦ ਹੀ ਤਾਂ ਕਾਬਜ਼ ਹਨ।
ਭਗਵੰਤ ਮਾਨ ਨੇ ਕਿਹਾ ਕਿ ਜੇ ਨਾਮਵਰ ਸਿਆਸਤਦਾਨਾਂ ਅਤੇ ਚਰਚਿਤ ਅਧਿਕਾਰੀਆਂ ਸਮੇਤ ਵੱਡੇ ਲੋਕਾਂ ਵੱਲੋਂ ਇਕੱਲੇ ਐਸ.ਏ.ਐਸ ਨਗਰ (ਮੋਹਾਲੀ) ਦੀਆਂ ਸਰਕਾਰੀ ਅਤੇ ਸ਼ਾਮਲਾਤੀ ਜ਼ਮੀਨਾਂ 'ਤੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਖ਼ਾਲੀ ਕਰਵਾ ਲਿਆ ਜਾਵੇ ਜਾਂ ਉਸ ਦਾ ਬਾਜ਼ਾਰੀ ਮੁੱਲ ਵਸੂਲ ਲਿਆ ਜਾਵੇ ਤਾਂ ਕਿਸਾਨਾਂ- ਮਜ਼ਦੂਰਾਂ ਅਤੇ  ਸਾਰੇ ਦੁਕਾਨਦਾਰਾਂ ਸਮੇਤ ਪੰਜਾਬ ਸਰਕਾਰ ਸਿਰ ਖੜ੍ਹਾ ਸਾਢੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਵੀ ਉਤਾਰਿਆ ਜਾ ਸਕਦਾ ਹੈ, ਕਿਉਂਕਿ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਮੁਤਾਬਿਕ ਇਕੱਲੇ ਮੋਹਾਲੀ ਜ਼ਿਲ੍ਹੇ 'ਚ 25000 ਏਕੜ ਸਰਕਾਰੀ ਤੇ ਸ਼ਾਮਲਾਤੀ ਜ਼ਮੀਨ ਉੱਪਰ ਜਾਂ ਤਾਂ ਨਜਾਇਜ਼ ਕਬਜ਼ੇ ਹੋਏ ਹਨ ਅਤੇ ਜਾਂ ਫਿਰ ਮਾਲ ਰਿਕਾਰਡ 'ਚ ਫ਼ਰਜ਼ੀਵਾੜਾ ਕਰਕੇ ਗ਼ਲਤ ਤਰੀਕੇ ਨਾਲ ਜ਼ਮੀਨਾਂ ਆਪਣੇ ਨਾਂਅ ਚੜ੍ਹਾ ਲਈਆਂ ਗਈਆਂ ਹਨ। ਅਰਬਾਂ ਖਰਬਾਂ ਰੁਪਏ ਦੀਆਂ ਇਹਨਾਂ ਸੰਪਤੀਆਂ ਨੂੰ ਮੁੜ ਸਰਕਾਰੀ ਕਬਜ਼ੇ ਹੇਠ ਲਿਆਉਣ ਲਈ ਸਿਆਸੀ ਇਮਾਨਦਾਰੀ ਅਤੇ ਇੱਛਾ ਸ਼ਕਤੀ ਦਾ ਹੋਣਾ ਜ਼ਰੂਰੀ ਹੈ, ਜੋ ਨਾ ਕਾਂਗਰਸ ਕੋਲ ਹੈ ਅਤੇ ਨਾ ਹੀ ਬਾਦਲਾਂ ਅਤੇ ਭਾਜਪਾ ਕੋਲ ਸੀ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਦਾਅਵਾ, ਪੰਜਾਬ ’ਚ ਕੁਝ ਮਹੀਨਿਆਂ ਬਾਅਦ ਬਣਨ ਜਾ ਰਹੀ ਹੈ ਈਮਾਨਦਾਰ ਤੇ ਸਾਫ਼-ਸੁਥਰੀ ਸਰਕਾਰ
ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਉਠਾਇਆ ਗਿਆ ਇਹ ਮਾਮਲਾ ਖ਼ੁਦ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ- ਨਾਲ ਪੰਜਾਬ ਦੇ ਐਡਵੋਕੇਟ ਜਨਰਲ ਡੀ.ਐਸ. ਪਟਵਾਲੀਆ ਲਈ ਵੀ ਪਰਖ ਦੀ ਘੜੀ ਹੈ, ਕਿਉਂਕਿ ਡੀ.ਐਸ. ਪਟਵਾਲੀਆ ਜਸਟਿਸ ਕੁਲਦੀਪ ਸਿੰਘ ਦੇ ਪੁੱਤਰ ਹਨ।
'ਆਪ' ਆਗੂ ਨੇ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਨਜਾਇਜ਼ ਕਬਜ਼ਾਧਾਰੀ ਦੋਵੇਂ ਸਾਬਕਾ ਮੁੱਖ ਮੰਤਰੀਆਂ ਸਮੇਤ ਬਾਕੀ ਸਭ ਦੇ ਨਾਮ ਵੀ ਜਨਤਕ ਕਰਨ ਅਤੇ ਫ਼ੈਸਲਾਕੁੰਨ ਕਾਰਵਾਈ ਦੀ ਸਮਾਂ ਸੀਮਾ ਵੀ ਸੂਬੇ ਦੇ ਲੋਕਾਂ ਨੂੰ ਦੱਸਣ।
ਮਾਨ ਨੇ ਕਿਹਾ ਕਿ ਜਿੰਨਾ ਚਿਰ ਦੋਨਾਂ ਸਾਬਕਾ ਮੁੱਖ ਮੰਤਰੀਆਂ ਦੇ ਨਾਮ ਲੋਕਾਂ ਨੂੰ ਨਹੀਂ ਦੱਸੇ ਜਾਂਦੇ ਓਨਾਂ ਚਿਰ ਗੋਪੀ ਭਾਰਗਵ ਤੋਂ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੱਕ ਦੇ ਸਾਰੇ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਵੀ ਇਨ੍ਹਾਂ ਗੰਭੀਰ ਦੋਸ਼ਾਂ ਦੇ ਘੇਰੇ 'ਚੋਂ ਮੁਕਤ ਨਹੀਂ ਹੋ ਸਕਦੇ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀਆਂ ਦੇ ਸਾਰੇ ਸਾਫ਼- ਸੁਥਰੇ ਪਰਿਵਾਰਾਂ ਨੂੰ ਵੀ ਇਸ ਮੁੱਦੇ 'ਤੇ ਅੱਗੇ ਆਉਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਉਨ੍ਹਾਂ ਨੂੰ ਜ਼ਮੀਨ (ਲੈਂਡ) ਮਾਫ਼ੀਆ ਵਜੋਂ ਨਾ ਦੇਖਣ। ਜ਼ਿਕਰਯੋਗ ਹੈ ਜਸਟਿਸ ਕੁਲਦੀਪ ਸਿੰਘ ਕਮਿਸ਼ਨ ਦਾ ਗਠਨ 29 ਮਈ 2012 ਨੂੰ ਹਾਈਕੋਰਟ ਦੇ ਆਦੇਸ਼ਾਂ 'ਤੇ ਹੋਇਆ ਸੀ, ਜਿਸ ਨੇ 1 ਮਾਰਚ 2013 'ਚ ਕਮਿਸ਼ਨ ਨੇ ਆਪਣੀ ਪਹਿਲੀ ਅਤੇ ਜੁਲਾਈ 2013 ਨੂੰ ਦੂਜੀ ਅਤੇ ਅੰਤਿਮ ਰਿਪੋਰਟ ਸੌਂਪ ਦਿੱਤੀ ਸੀ, ਪ੍ਰੰਤੂ ਸਰਕਾਰਾਂ ਦੇ ਪੱਧਰ 'ਤੇ ਇਸ ਰਿਪੋਰਟ ਉੱਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Channi govt
  • chief ministers
  • Mann
  • ਸਰਕਾਰੀ ਜ਼ਮੀਨ
  • ਚੰਨੀ ਸਰਕਾਰ
  • ਮਾਨ

ਅਕਾਲੀ ਦਲ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ’ਤੇ ਹੋ ਰਹੀ ਮੋਗਾ ਰੈਲੀ ’ਚ 2 ਲੱਖ ਦਾ ਹੋਵੇਗਾ ਇਕੱਠ : ਸੁਖਬੀਰ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • government should engage with india  tamim iqbal
    ਸਰਕਾਰ ਭਾਰਤ ਸਰਕਾਰ ਨਾਲ ਗੱਲਬਾਤ ਕਰੇ : ਤਮੀਮ ਇਕਬਾਲ
  • central modern jail  faridkot jail  prisoner in jail
    ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼ ਮੁਕੱਦਮਾ ਦਰਜ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • one lakh rupees fraud in land deal  case registered
    ਜ਼ਮੀਨ ਦੇ ਸੌਦੇ ’ਚ ਇਕ ਲੱਖ ਰੁਪਏ ਦੀ ਠੱਗੀ, ਕੇਸ ਦਰਜ
  • ban production and sale of analogue paneer
    'ਐਨਾਲਾਗ ਪਨੀਰ' ਦੇ ਉਤਪਾਦਨ ਤੇ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ, ਗੁਜਰਾਤ ਸਰਕਾਰ ਦਾ ਵੱਡਾ ਕਦਮ
  • aap government is exposing its dishonesty by protecting ministers
    ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ ਬੇਨਕਾਬ ਕਰ ਰਹੀ ਹੈ: ਢਿੱਲੋਂ
  • women free travel on roadways buses
    ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਹੁਣ ਇਹ ਔਰਤਾਂ, ਯੋਗੀ ਸਰਕਾਰ ਦਾ ਵੱਡਾ ਐਲਾਨ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
Trending
Ek Nazar
veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • punjab bjp whatsapp channel
      ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +